- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਜਾ ਰਹੀ ਹੈ। ਸਰਕਾਰ ਨੇ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਅੰਮ੍ਰਿਤਸਰ ਜਿਲ੍ਹੇ ਵਿਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਕੁੱਲ ਗਿਆਰਾਂ ਕੰਪਨੀਆਂ ਤਾਇਨਾਤ ਕੀਤੀਆਂ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾ ਘੱਲੂਘਾਰਾ ਦੀ 42ਵੀਂ ਵਰ੍ਹੇਗੰਢ ਮਨਾਉਣ ਲਈ ਧਾਰਮਿਕ ਸਮਾਗਮ ਦਾ ਕੀਤੇ ਜਾ ਰਹੇ ਹਨ। ਇਹ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਹਨ, ਜਿਸ ਵਿਚ ਦੇਸ਼-ਵਿਦੇਸ਼ ਤੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਸ਼ੰਗਤਾਂ ਸ਼ਾਮਲ ਹੋਣ ਲਈ ਪਹੁੰਚੀਆਂ ਹਨ। 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਸੀ, ਭੋਗ ਉਪਰੰਤ ਕੀਰਤਨ ਸਮਾਗਮ ਆਰੰਭ ਹੋਇਆ। ਇਸ ਤੋਂ ਬਾਅਦ ਅਰਦਾਸ ਹੋਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਨੂੰ ਸੰਦੇਸ਼ ਦਿੱਤਾ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਸੰਬੋਧਨ ਕਰ ਰਹੇ
ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਫੌਜੀ ਹਮਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ੁਸ਼ੋਬਿਤ ਕੀਤਾ ਜਾਵੇਗਾ। ਸੰਗਤਾਂ ਸਵੇਰ ਤੋਂ ਸ਼ਾਮ ਤੱਕ ਇਸ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ। ਇਸ ਸਮਾਗਮ ਮੌਕੇ ਵੱਖ-ਵੱਖ ਕੱਟੜਪੰਥੀ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਿੱਸਾ ਲੈਣ ਪਹੁੰਚੇ ਹਨ। ਗਰਮਖਿਆਲੀ ਖਾਲਿਸਤਾਨ ਦੇ ਪੋਸਟਰ ਪ੍ਰਦਰਸ਼ਿਤ ਕਰ ਰਹੇ ਹਨ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਹਾਜ਼ਰ ਹਨ।
ਘਲੂਘਾਰਾ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਪੰਜ ਕੰਪਨੀਆਂ ਤਿਆਰ ਹਨ। ਸ਼ਹਿਰ ਭਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਿਮੰਦਿਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਨਿਗਰਾਨੀ ਲਈ 2 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਅਤੇ ਤਿੰਨ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀ ਸੀਸੀਟੀਵੀ ਕੈਮਰਿਆਂ ਰਾਹੀਂ ਹੈਰੀਟੇਜ ਸਟਰੀਟ ਦੇ ਹਰ ਕੌਨੇ ਦੀ ਨਿਗਰਾਨੀ ਕਰ ਰਹੇ ਹਨ। ਇਹ ਪਤਾ ਲੱਗਾ ਹੈ ਕਿ ਪੁਲਿਸ ਕਿਸੇ ਵੀ ਸਮੇਂ ਮਾਹੌਲ ਵਿਗਾੜਨ ਵਾਲੇ ਗਰਮਖਿਆਲੀਆਂ ਅਤੇ ਹਿੰਦੂ ਆਗੂਆਂ ਨੂੰ ਹਿਰਾਸਤ ਵਿਚ ਲੈ ਸਕਦੀ ਹੈ ਜਾਂ ਘਰ ਵਿਚ ਨਜ਼ਰਬੰਦ ਕਰ ਸਕਦੀ ਹੈ। ਗੁਰੂ ਨਗਰੀ ਵਿੱਚ 65 ਤੋਂ ਵੱਧ ਮੁੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹੋਟਲ ਅਤੇ ਸਰਾਵਾਂ ਦੇ ਮਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਹੋਟਲ ਵਿਚ ਦਾਖਲ ਹੋਣ ਵਾਲੇ ਕਿਸੇ ਵੀ ਸ਼ੱਕੀ ਵਿਅਕਤੀ ਦੀ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਪੁਲਿਸ ਕੰਟਰੋਲ ਰੂਮ ਨੂੰ ਰਿਪੋਰਟ ਕਰਨ। ਗੋਲਡਨ ਗੇਟ, ਪਠਾਨਕੋਟ-ਅੰਮ੍ਰਿਤਸਰ ਰੋਡ ਅਤੇ ਤਰਨਤਾਰਨ-ਅੰਮ੍ਰਿਤਸਰ ਰੋਡ ਦੇ ਪ੍ਰਵੇਸ਼ ਦੁਆਰ 'ਤੇ ਨਾਕੇਬੰਦੀ ਕੀਤੀ ਗਈ ਹੈ। ਰੇਲਵੇ ਸਟੇਸ਼ਨ, ਬੱਸ ਸਟੈਂਡ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਨਿਰੰਤਰ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਜਾ ਰਹੀ ਹੈ। ਸਰਕਾਰ ਨੇ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਅੰਮ੍ਰਿਤਸਰ ਜਿਲ੍ਹੇ ਵਿਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਕੁੱਲ ਗਿਆਰਾਂ ਕੰਪਨੀਆਂ ਤਾਇਨਾਤ ਕੀਤੀਆਂ ਹਨ।