- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਧਾਰਮਿਕ ਪਛਾਣ ਤੇ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਨਾਲ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਮਾਮਲਾ ਥਾਈਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਉਠਾਉਣ ਅਤੇ ਭਾਰਤੀ ਦੂਤਾਵਾਸ ਰਾਹੀਂ ਪੀੜਤ ਨੂੰ ਕਾਨੂੰਨੀ ਤੇ ਕੌਂਸਲਰ ਸਹਾਇਤਾ ਦੇਣ ਦੀ ਅਪੀਲ ਕੀਤੀ। ਨਾਲ ਹੀ ਥਾਈ ਅਧਿਕਾਰੀਆਂ ਨੂੰ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਕਿਹਾ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਥਾਈਲੈਂਡ ਵਿੱਚ ਇੱਕ ਬਜ਼ੁਰਗ ਸਿੱਖ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਦੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਧਾਰਮਿਕ ਪਛਾਣ ਤੇ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਨਾਲ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਮਾਮਲਾ ਥਾਈਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਉਠਾਉਣ ਅਤੇ ਭਾਰਤੀ ਦੂਤਾਵਾਸ ਰਾਹੀਂ ਪੀੜਤ ਨੂੰ ਕਾਨੂੰਨੀ ਤੇ ਕੌਂਸਲਰ ਸਹਾਇਤਾ ਦੇਣ ਦੀ ਅਪੀਲ ਕੀਤੀ। ਨਾਲ ਹੀ ਥਾਈ ਅਧਿਕਾਰੀਆਂ ਨੂੰ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਕਿਹਾ।
ਦਿੱਲੀ ’ਚ ਸਿੱਖ ਬੱਚਿਆਂ ਨੂੰ ਕੜਾ ਪਹਿਨਣ ਕਾਰਨ ਰੋਕਣ ਦੀ ਵੀ ਨਿਖੇਧੀ
ਧਾਮੀ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਕ੍ਰਿਕਟ ਮੈਚ ਦੇਖਣ ਗਏ ਸਿੱਖ ਬੱਚਿਆਂ ਨੂੰ ਕੜਾ ਪਹਿਨਣ ਕਾਰਨ ਰੋਕੇ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੜਾ ਸਿੱਖ ਕਕਾਰਾਂ ਦਾ ਅਹਿਮ ਹਿੱਸਾ ਹੈ। ਸੁਰੱਖਿਆ ਪ੍ਰਬੰਧਾਂ ਦੇ ਨਾਂ ’ਤੇ ਧਾਰਮਿਕ ਪਛਾਣ ਕਾਰਨ ਕਿਸੇ ਨੂੰ ਜਨਤਕ ਸਥਾਨ ’ਤੇ ਦਾਖ਼ਲ ਹੋਣ ਤੋਂ ਰੋਕਣਾ ਉਚਿਤ ਨਹੀਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਦੀ ਮੰਗ ਕੀਤੀ।