- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਥਕ ਸਿਆਸਤ ’ਚ ਅਹਿਮ ਚਿਹਰਾ ਰਹੇ ਬੀਬੀ ਜਗੀਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ ਸ਼ੁੱਕਰਵਾਰ 13 ਨਵੰਬਰ 2026 ਨੂੰ ਬੇਗੋਵਾਲ ਪਹੁੰਚਣਾ ਸੀ । ਸੁਖਬੀਰ ਸਿੰਘ ਬਾਦਲ ਦਿੱਲੀ ਵਿੱਚ ਮੀਟਿੰਗਾਂ ਦੇ ਰੁਝੇਵਿਆਂ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਅੱਗੇ ਵਧਾਇਆ ਗਿਆ ਹੈ। ਅਗਲੇ ਪ੍ਰੋਗਰਾਮ ਦੀ ਤਰੀਖ ਜਲਦੀ ਹੀ ਦੱਸੀ ਜਾਵੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਥਕ ਸਿਆਸਤ ’ਚ ਅਹਿਮ ਚਿਹਰਾ ਰਹੇ ਬੀਬੀ ਜਗੀਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ ਸ਼ੁੱਕਰਵਾਰ 13 ਨਵੰਬਰ 2026 ਨੂੰ ਬੇਗੋਵਾਲ ਪਹੁੰਚਣਾ ਸੀ । ਸੁਖਬੀਰ ਸਿੰਘ ਬਾਦਲ ਦਿੱਲੀ ਵਿੱਚ ਮੀਟਿੰਗਾਂ ਦੇ ਰੁਝੇਵਿਆਂ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਅੱਗੇ ਵਧਾਇਆ ਗਿਆ ਹੈ। ਅਗਲੇ ਪ੍ਰੋਗਰਾਮ ਦੀ ਤਰੀਖ ਜਲਦੀ ਹੀ ਦੱਸੀ ਜਾਵੇਗੀ।
ਦੱਸ ਦਈਏ ਕਿ 2 ਦਸੰਬਰ 2024 ਦੇ ਫੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ’ਚ ਸ਼ਾਮਲ ਹੋ ਗਏ ਸਨ। ਤਾਜ਼ਾ ਘਟਨਾਚੱਕਰ ’ਚ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਆਗੂਆਂ ਵੱਲੋਂ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਵੀ ਪੰਥਕ ਹਲਕਿਆਂ ’ਚ ਸੰਭਾਵੀ ਮੰਨੀ ਜਾ ਰਹੀ ਸੀ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਨਵੰਬਰ 2021 ’ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਛੱਡਣ ਮਗਰੋਂ 2022 ’ਚ ਭੁਲੱਥ ਹਲਕੇ ਤੋਂ ਵਿਧਾਨ ਸਭਾ ਚੋਣ ਲੜੀ ਸੀ। ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਕੈਬਨਟ ਮੰਤਰੀ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਚਾਰ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਰਹੇ ਹਨ।
20 ਨਵੰਬਰ ਨੂੰ ਹੋਵੇਗੀ ਐੱਸਜੀਪੀਸੀ ਦੀ ਚੋਣ
ਸਾਲ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਦੇ ਹੱਥ ਖ਼ਾਲੀ ਰਹੇ ਸਨ। ਖ਼ਾਸ ਗੱਲ ਇਹ ਹੈ ਕਿ 20 ਨਵੰਬਰ ਨੂੰ ਐੱਸਜੀਪੀਸੀ ਪ੍ਰਧਾਨ ਦੀ ਚੋਣ ਹੋਣੀ ਹੈ। ਮੌਜੂਦਾ ਪ੍ਰਧਾਨ ਐੱਚ.ਐੱਸ. ਧਾਮੀ ਪੰਜਵੀਂ ਵਾਰ ਮੈਦਾਨ ਵਿੱਚ ਹਨ। ਚਰਚਾ ਇਹ ਵੀ ਹੈ ਕਿ ਬੀਬੀ ਜਗੀਰ ਕੌਰ ਵੀ ਪ੍ਰਧਾਨਗੀ ਦੀ ਦੌੜ ਵਿੱਚ ਹਨ। 2025 ਦੀਆਂ ਚੋਣਾਂ ਵਿੱਚ ਧਾਮੀ ਨੂੰ 142 ਵਿੱਚੋਂ 107 ਵੋਟਾਂ ਮਿਲੀਆਂ ਸਨ, ਜਦੋਂ ਕਿ ਬੀਬੀ ਨੂੰ 33 ਵੋਟਾਂ। ਹਾਲਾਂਕਿ ਬੀਬੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਫੋਕਸ ਵਿਧਾਨ ਸਭਾ ਚੋਣਾਂ 'ਤੇ ਹੈ ਪਰ ਐੱਸਜੀਪੀਸੀ ਵਿੱਚ ਉਨ੍ਹਾਂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।