ਨਗਰ ਪੰਚਾਇਤ ਨੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਕੱਢੀ ਰੈਲੀ ਨਗਰ ਪੰਚਾਇਤ ਨੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਕੱਢੀ ਰੈਲੀ
Publish Date: Sat, 19 Sep 2026 08:26 PM (IST)
Updated Date: Sun, 20 Sep 2026 04:09 AM (IST)
ਫੋਟੋ ਕੈਪਸ਼ਨ : ਰੈਲੀ ਦੀ ਸ਼ੁਰੂਆਤ ਕਰਦੇ ਨਗਰ ਪੰਚਾਇਤ ਦੇ ਈਓ ਰਵੀ ਕੁਮਾਰ ਜਿੰਦਲ ਤੇ ਪ੍ਰਧਾਨ ਮਨਮੀਤ ਕੌਰ। 37ਪੀ ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਨਗਰ ਪੰਚਾਇਤ ਘੜੂੰਆਂ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਸਰਕਾਰੀ ਸਕੂਲ ਦੇ ਬੱਚਿਆਂ ਵੱਲੋਂ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਦੇ ਕਾਰਜਸਾਧਕ ਅਫ਼ਸਰ ਰਵੀ ਕੁਮਾਰ ਜਿੰਦਲ ਨੇ ਦੱਸਿਆ ਕਿ ਸਫ਼ਾਈ ਵਾਤਾਵਰਨ ਦੀ ਸੁਰੱਖਿਆ ਅਤੇ ਭਾਈਚਾਰਕ ਭਾਗੇਦਾਰੀ ਨੂੰ ਉਤਸ਼ਾਹਤ ਕਰਨ ਲਈ ਸਰਕਾਰੀ ਸਕੂਲ ਘੜੂੰਆਂ ਦੇ ਬੱਚਿਆਂ ਨਾਲ ਪਿੰਡ ਵਿਚ ਰੈਲੀ ਕੱਢੀ ਗਈ। ਇਸ ਮੌਕੇ ਸਕੂਲੀ ਬੱਚਿਆਂ ਨੂੰ ਆਪਣੇ ਨੇੜੇ ਸਾਫ਼-ਸੁਥਰਾ ਮਾਹੌਲ ਰੱਖਣ ਲਈ ਸਹੁੰ ਚੁਕਾਈ ਗਈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਸਾਫ਼-ਸੁਥਰੇ ਵਾਤਾਵਰਨ ਨੂੰ ਬਣਾਈ ਰੱਖਣ ਅਤੇ ਹਰਿਆਲੀ ਵਧਾਉਣ ਦੇ ਮਹੱਤਵ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਸਵੱਛ ਭਾਰਤ ਮੁਹਿੰਮ ਦੇ ਪ੍ਰੋਗਰਾਮ ਕੋਆਡੀਨੇਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਰੈਲੀ ਵਿਚ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਪਲਾਸਟਿਕ ਦੀ ਘੱਟ ਵਰਤੋਂ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਉਤਸਾਹਿਤ ਕਰਨਾ ਸੀ। ਇਸ ਮੌਕੇ ਨਗਰ ਪੰਚਾਇਤ ਘੜੂੰਆਂ ਦੀ ਪ੍ਰਧਾਨ ਮਨਮੀਤ ਕੌਰ ਵੱਲੋਂ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਸਾਫ਼ ਸਫ਼ਾਈ ਤੇ ਵਾਤਾਵਰਨ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਸਡੀਓ ਜਗਤਾਰ ਸਿੰਘ, ਬਲਾਕ ਪ੍ਰਧਾਨ ਮਨਦੀਪ ਸਿੰਘ, ਸੀਐੱਫ਼ ਪਰਮਜੀਤ ਕੌਰ, ਹਰਮਨਪ੍ਰੀਤ ਕੌਰ, ਸੁਪਰਵਾਈਜ਼ਰ ਜਗਵਿੰਦਰ ਸਿੰਘ ਤੇ ਗੌਤਮ ਸ਼ਰਮਾ ਸਮੇਤ ਸਟਾਫ਼ ਦੇ ਹੋਰ ਮੈਂਬਰ ਮੌਜੂਦ ਸਨ।