ਕੂੜੇ ਦੇ ਡੰਪ ਦਾ ਮਾਮਲਾ ਡੀਸੀ ਕੋਲ ਪੁੱਜਾ ਕੂੜੇ ਦੇ ਡੰਪ ਦਾ ਮਾਮਲਾ ਡੀਸੀ ਕੋਲ ਪੁੱਜਿਆ
Publish Date: Sat, 19 Sep 2026 09:14 PM (IST)
Updated Date: Sun, 20 Sep 2026 04:09 AM (IST)
ਫੋਟੋ ਕੈਪਸ਼ਨ : ਸਥਾਨਕ ਲੋਕਾਂ ਦੇ ਨਾਲ ਕੂੜੇ ਦਾ ਡੰਪ ਦਿਖਾਉਂਦੇ ਹੋਏ ਕੌਂਸਲਰ ਗੁਰਸੇਵਕ ਸਿੰਘ ਪੂਨੀਆ। 43ਪੀ ਜੇਐੱਸ ਕਲੇਰ, ਪੰਜਾਬੀ ਜਾਗਰਣ ਜ਼ੀਰਕਪੁਰ : ਪੀਰਮੁਛੱਲਾ ਖੇਤਰ ਵਿਚ ਕੂੜੇ ਦੇ ਡੰਪ ਨਾਲ ਜੁੜੀਆਂ ਸਮੱਸਿਆਵਾਂ ਦਾ ਮਾਮਲਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕੋਲ ਪੁੱਜਿਆ ਹੈ। ਵਾਰਡ ਨੰ. 11 ਦੇ ਕਾਂਗਰਸੀ ਕੌਂਸਲਰ ਗੁਰਸੇਵਕ ਸਿੰਘ ਪੂਨੀਆ ਨੇ ਇਸ ਸਬੰਧੀ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਕੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਸੀ। ਕੌਂਸਲਰ ਪੂਨੀਆ ਨੇ ਦਾਅਵਾ ਕੀਤਾ ਕਿ ਪੀਰਮੁਛੱਲਾ ਵਿਚ ਕੂੜਾ ਇਕੱਠਾ ਹੋਣ ਕਾਰਨ ਆਲੇ-ਦੁਆਲੇ ਦੇ ਵਸਨੀਕਾਂ ਨੂੰ ਬਦਬੂ ਅਤੇ ਗੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੂੜੇ ਦੇ ਡੰਪ ਕਾਰਨ ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਪੂਨੀਆ ਨੇ ਇਹ ਵੀ ਦੋਸ਼ ਲਾਇਆ ਕਿ ਨਗਰ ਕੌਂਸਲ ਵੱਲੋਂ ਲੋਕਾਂ ਦੀ ਇਸ ਸਮੱਸਿਆ ਦਾ ਹੁਣ ਤੱਕ ਢੁਕਵਾਂ ਹੱਲ ਨਹੀਂ ਕੀਤਾ ਗਿਆ। ਪੂਨੀਆ ਅਨੁਸਾਰ, ਉਨ੍ਹਾਂ ਵੱਲੋਂ ਮਾਮਲਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਧਿਆਨ ਵਿਚ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡਾ. ਗਾਂਧੀ ਨੇ 14 ਸਤੰਬਰ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਨੰਬਰ ਐੱਮਪੀਓ/857 ਪੀਟੀਏ ਜਾਰੀ ਕੀਤਾ। ਪੂਨੀਆ ਮੁਤਾਬਕ, ਪੱਤਰ ’ਚ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਵੱਲੋਂ ਦਿੱਤੀ ਪ੍ਰਤੀਨਿਧਤਾ ’ਤੇ ਪਹਿਲ ਦੇ ਆਧਾਰ ’ਤੇ ਵਿਚਾਰ ਕਰਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਕੌਂਸਲਰ ਨੇ ਕਿਹਾ ਕਿ ਇਲਾਕਾ ਵਾਸੀ ਲੰਬੇ ਸਮੇਂ ਤੋਂ ਕੂੜੇ ਅਤੇ ਬਦਬੂ ਦੀ ਸਮੱਸਿਆ ਦੀ ਸ਼ਿਕਾਇਤ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਡਿਪਟੀ ਕਮਿਸ਼ਨਰ ਦੇ ਦਖ਼ਲ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਕੰਮ ਜਾਰੀ ਹੈ।