- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਾਲਿਕ ਕਿਡਜ਼ ਸਕੂਲ ਵਿਖੇ ‘ਬਾਲ ਦਿਵਸ’ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ‘ਬਾਲ ਦਿਵਸ’ ਬੜੇ ਉਤਸ਼ਾਹ, ਚਾਅ ਅਤੇ ਖੁਸ਼ੀਆਂ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਬੈਗਲੈੱਸ ਡੇਅ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮਕਸਦ ਬੱਚਿਆਂ ਨੂੰ ਰੋਜ਼ਾਨਾ ਦੀ ਪੜ੍ਹਾਈ ਦੇ ਰੁਝੇਵਿਆਂ ਤੋਂ ਹਟ ਕੇ ਮਨੋਰੰਜਨ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਖੁਸ਼ੀ ਦੇ ਯਾਦਗਾਰੀ ਪਲ ਪ੍ਰਦਾਨ ਕਰਨਾ ਸੀ। ਸਮਾਗਮ ਦਾ ਮੁੱਖ ਆਕਰਸ਼ਣ ਸਕੂਲ ਦੇ ਸਮਾਰਟ ਬੋਰਡ ਪੈਨਲਾਂ ਰਾਹੀਂ ਕਰਵਾਇਆ ਗਿਆ ਵਿਸ਼ੇਸ਼ ਫ਼ਿਲਮ ਸ਼ੋਅ ਰਿਹਾ। ਇਸ ਮੌਕੇ ਸਕੂਲ ਵਿੱਚ ਪੀਵੀਆਰ ਸਿਨੇਮਾ ਵਰਗਾ ਮਾਹੌਲ ਸਿਰਜਿਆ ਗਿਆ, ਜਿੱਥੇ ਬੱਚਿਆਂ ਲਈ ਫ਼ਿਲਮ ਦੀਆਂ ਟਿਕਟਾਂ ਲੈਣ ਤੋਂ ਲੈ ਕੇ ਪੌਪਕੌਰਨ ਖਾਣ ਅਤੇ ਇਕੱਠੇ ਬੈਠ ਕੇ ਫ਼ਿਲਮ ਦੇਖਣ ਤੱਕ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਨਿਵੇਕਲੀ ਪਹਿਲਕਦਮੀ ਨੇ ਵਿਦਿਆਰਥੀਆਂ ਨੂੰ ਸਕੂਲ ਦੇ ਅੰਦਰ ਹੀ ਸਿਨੇਮਾ ਹਾਲ ਵਰਗਾ ਅਨੋਖਾ ਅਨੁਭਵ ਪ੍ਰਦਾਨ ਕੀਤਾ। ਇਸ ਤੋਂ ਇਲਾਵਾ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਖੇਡ ਮੈਦਾਨ ਵਿੱਚ ਵੀ ਬੱਚਿਆਂ ਨੇ ਖੂਬ ਮਸਤੀ ਕੀਤੀ ਅਤੇ ਦਿਨ ਭਰ ਹਾਸੇ-ਠੱਠੇ ਤੇ ਖੁਸ਼ੀਆਂ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਕਰਵਾਈ ਗਈ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਸਕੂਲ ਦੀ ਐਕੇਡਮਿਕ ਹੈੱਡ ਸਾਨੀਆ ਨਰੂਲਾ ਨੇ ਵਿਦਿਆਰਥੀਆਂ ਨੂੰ ‘ਬਾਲ ਦਿਵਸ’ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਰ ਸਾਲ 14 ਨਵੰਬਰ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ‘ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਬੱਚਿਆਂ ਨਾਲ ਉਨ੍ਹਾਂ ਦੇ ਵਿਸ਼ੇਸ਼ ਪਿਆਰ ਕਾਰਨ ਬੱਚੇ ਉਨ੍ਹਾਂ ਨੂੰ ਸਤਿਕਾਰ ਅਤੇ ਪਿਆਰ ਨਾਲ