- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੇ ਵਿਰੋਧ ਵਿੱਚ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪਲਾਨਿੰਗ ਬੋਰਡ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਵੀ ਮੌਜੂਦ ਰਹੇ।

ਮਹਿਕ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੇ ਵਿਰੋਧ ਵਿੱਚ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪਲਾਨਿੰਗ ਬੋਰਡ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਵੀ ਮੌਜੂਦ ਰਹੇ।
ਇਸ ਦੌਰਾਨ ਬਲਾਕ ਪ੍ਰਧਾਨ ਗੁਰਮੇਲ ਸਿੰਘ ਪੰਡਰਾਲੀ ਅਤੇ ਸੁਰਿੰਦਰ ਕੌਰ ਨੇ ਕਿਹਾ ਕਿ ਭਾਜਪਾ ਵੱਲੋਂ ਕੱਢੀ ਜਾ ਰਹੀ ਨਸ਼ਿਆਂ ਖ਼ਿਲਾਫ਼ ਯਾਤਰਾ ਸਿਰਫ਼ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਨਸ਼ਿਆਂ ਦੀ ਗੱਲ ਕਰਨ ਤੋਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਵੀ ਨਸ਼ਿਆਂ ਦੀ ਸਮੱਸਿਆ ਮੌਜੂਦ ਹੈ ਅਤੇ ਭਾਜਪਾ ਨੂੰ ਪਹਿਲਾਂ ਉੱਥੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦਾ ਉਸ ਪਾਰਟੀ ਨਾਲ ਗੱਠਜੋੜ ਹੈ, ਜਿਸ ’ਤੇ ਉਹ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਵਧਾਉਣ ਦੇ ਦੋਸ਼ ਲਗਾਉਂਦੇ ਹਨ।
ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।