- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਗੋਬਿੰਦਗੜ੍ਹ ’ਚ ਅਕਾਲੀ ਦਲ ਦੀ ਮਜ਼ਬੂਤੀ ਲਈ ਲੀਡਰਸ਼ਿਪ ਵੱਲੋਂ ਘਰ-ਘਰ ਪਹੁੰਚ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਫਾਰਮ ਭਰੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਲੋਕਾਂ ਨੂੰ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਇਕਜੁੱਟ ਹੋ ਕੇ ਯਤਨ ਕਰਨ। ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਪਿਛਲੇ ਲੰਮੇ ਸਮੇਂ ਤੋਂ ਵਿਕਾਸ ਪੱਖੋਂ ਪਛੜਿਆ ਹੋਇਆ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਨਰਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਉਦਯੋਗਪਤੀ ਕੇਕੇ ਜਿੰਦਲ, ਸੂਬਾ ਮੀਤ ਪ੍ਰਧਾਨ ਕਰਮਜੀਤ ਸਿੰਘ ਖਾਲਸਾ, ਰੁਪਿੰਦਰ ਕੌਰ ਮੰਡੀ, ਅਰੁਣ ਜੈਸਵਾਲ, ਪ੍ਰਦੀਪ ਕੁਮਾਰ ਮਿੱਟੂ, ਸੁਖਦੇਵ ਸਿੰਘ ਅੱਤਲੀ, ਊਸ਼ਾ ਸਿੰਘ, ਹਰਦੀਪ ਸਿੰਘ ਗੋਰਾ ਅਜਨਾਲੀ, ਬਲਜਿੰਦਰ ਸਿੰਘ ਭੰਗੂ, ਰਾਜਨ ਭਾਂਬਰੀ, ਪੰਜਾਬ ਸਿੰਘ ਅਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਮੌਜੂਦ ਸਨ।