- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹਨਾਂ ਦੱਸਿਆ ਕਿ ਸੁਖਰਾਜ ਸਿੰਘ ਨੂੰ ਇੱਕ ਗੋਲੀ ਲੱਗੀ ਹੈ ਅਤੇ ਸਾਰੀ ਰਿਪੋਰਟ ਪੋਸਟਮਾਰਟਮ ਹੋਣ ਉਪਰੰਤ ਪ੍ਰਾਪਤ ਹੋਵੇਗੀ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਮ੍ਰਿਤਕ ਦੇ ਭਰਾ ਸਰਪੰਚ ਨਵਦੀਪ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਮਹਿੰਦਰ ਸਿੰਘ ਅਰਲੀਭੰਨ, ਡੇਰਾ ਬਾਬਾ ਨਾਨਕ: ਸ਼ਨਿੱਚਰਵਾਰ ਦੀ ਰਾਤ ਪੁਲਿਸ ਸਟੇਸ਼ਨ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਪੱਡੇ ਵਿਖੇ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚ ਓ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਨੌਜਵਾਨ ਦੇ ਭਰਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਰਾਜ ਸਿੰਘ (27) ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਟਾਹਲੀ ਸਾਹਿਬ ਗੁਰਦੁਆਰਾ ਵਿਖੇ ਹੋ ਰਹੇ ਸਮਾਗਮ ਨੂੰ ਵੇਖ ਕੇ ਮੋਟਰਸਾਈਕਲ ਸਪਲੈਂਡਰ ਤੇ ਵਾਪਸ ਪਰਤਿਆ ਸੀ ਕਿ ਇਸ ਦੌਰਾਨ ਸਵਿਫਟ ਗੱਡੀ ਦੇ ਸਵਾਰ ਆਏ 6 ਨੌਜਵਾਨ ਜਿਨਾਂ ਵਿੱਚੋਂ ਤਿੰਨ ਨੌਜਵਾਨਾ ਨੇ ਉਸ ਦੇ ਭਰਾ ਸੁਖਰਾਜ ਸਿੰਘ ਦੇ ਚਾਰ ਪੰਜ ਫਾਇਰ ਕਰ ਦਿੱਤੇ ਅਤੇ ਇਸ ਦੌਰਾਨ ਗੋਲੀ ਲੱਗਣ ਕਾਰਨ ਉਸ ਦੇ ਭਰਾ ਸੁਖਰਾਜ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਉਹਨਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਵੀ ਸਾਡੇ ਤੇ ਗੋਲੀਆਂ ਚਲਾਈਆਂ ਗਈਆਂ ਸਨ। ਉਹਨਾਂ ਦੱਸਿਆ ਕਿ ਸੁਖਰਾਜ ਸਿੰਘ ਦਾ ਪਿਛਲੀ ਸਮੇਂ ਹੀ ਵਿਆਹ ਹੋਇਆ ਹੈ ਅਤੇ ਉਸਦਾ ਜੇ ਕੋਈ ਬੱਚਾ ਵੀ ਨਹੀਂ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਸਥਾਨ ਤੇ ਦੋ ਰਾਉਂਦ ਵੀ ਬਰਾਮਦ ਕੀਤੇ ਹਨ। ਇਸ ਘਟਨਾ ਤੇ ਮੌਕੇ ਤੇ ਪੁੱਜੇ ਐਸ ਐਚ ਓ ਅਸ਼ੋਕ ਕੁਮਾਰ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਉਹਨਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚੇ ਅਤੇ ਗੋਲੀ ਲੱਗਣ ਕਾਰਨ ਮਾਰੇ ਗਏ ਨੌਜਵਾਨ ਸੁਖਰਾਜ ਸਿੰਘ ਦੀ ਲਾਸ ਨੂੰ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਕਿਉਂਕਿ ਪਿਛਲੇ ਸਮੇਂ ਦੌਰਾਨ ਵੀ ਦੋਵਾਂ ਧਿਰਾਂ ਦਰਮਿਆਨ ਮਾਮਲੇ ਦਰਜ ਹਨ। ਉਹਨਾਂ ਦੱਸਿਆ ਕਿ ਸੁਖਰਾਜ ਸਿੰਘ ਨੂੰ ਇੱਕ ਗੋਲੀ ਲੱਗੀ ਹੈ ਅਤੇ ਸਾਰੀ ਰਿਪੋਰਟ ਪੋਸਟਮਾਰਟਮ ਹੋਣ ਉਪਰੰਤ ਪ੍ਰਾਪਤ ਹੋਵੇਗੀ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਮ੍ਰਿਤਕ ਦੇ ਭਰਾ ਸਰਪੰਚ ਨਵਦੀਪ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।