- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਸ ਪ੍ਰਦਰਸ਼ਨ ਉਪਰੰਤ ਜਗਰੂਪ ਸਿੰਘ ਸੇਖਵਾ

ਲਖਬੀਰ ਖੁੰਡਾ, ਪੰਜਾਬੀ ਜਾਗਰਣ, ਧਾਰੀਵਾਲ : ਸਰਵ ਆਂਗਣਵਾੜੀ ਵਰਕਰ, ਹੈਲਪਰ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜਗਰੂਪ ਸਿੰਘ ਸੇਖਵਾਂ ਉਪ ਸੂਬਾ ਪ੍ਰਧਾਨ ਪੰਜਾਬ, ਦੇ ਘਰ ਦੇ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਧਾਰੀਵਾਲ, ਕਾਦੀਆਂ, ਗੁਰਦਾਸਪੁਰ ਅਤੇ ਕਾਹਨੂੰਵਾਨ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸ਼ਮੂਲੀਅਤ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਾਢੇ ਚਾਰ ਸਾਲ ਤੋਂ ਵੱਧ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਜਲਦੀ ਤੋਂ ਜਲਦੀ ਦੁੱਗਣਾ ਕਰੇ ਅਤੇ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।
ਇਸ ਤੋਂ ਇਲਾਵਾ ਸਾਲਾਨਾ ਇਨਕਰੀਮੈਂਟ 2,000 ਰੁਪਏ ਕਰਨ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਘੱਟੋ-ਘੱਟ ਉਜਰਤ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਜਾਵੇ, ਤਾਂ ਜੋ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਸਬੰਧਤ ਹੋਰ ਭਖਦੇ ਮਸਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਜਾ ਸਕੇ। ਰੋਸ ਪ੍ਰਦਰਸ਼ਨ ਉਪਰੰਤ ਆਂਗਣਵਾੜੀ ਵਰਕਰ ਤੇ ਕਰੇਚ ਵਰਕਰ ਯੂਨੀਅਨ ਵੱਲੋਂ ਜਗਰੂਪ ਸਿੰਘ ਸੇਖਵਾਂ ਦੀ ਮਾਤਾ ਬੀਬੀ ਅਮਰਜੀਤ ਕੌਰ ਸੇਖਵਾਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਅਣਗੋਲਿਆ ਕੀਤਾ ਤਾਂ ਜਥੇਬੰਦੀ ਅਕਤੂਬਰ ਦੇ ਪਹਿਲੇ ਹਫਤੇ ਪੰਜਾਬ ਪੱਧਰ ਤੇ ਇਕੱਠੇ ਹੋ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ, ਜਿਸ ਦੀ ਜਿੰਮੇਵਾਰੀ ਨਿਰੋਲ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਕੌਰ ਸਿੰਘਪੁਰਾ, ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ, ਜਿਲਾ ਮੀਤ ਪ੍ਰਧਾਨ ਬਲਜਿੰਦਰ ਕੌਰ, ਬਲਾਕ ਸਕੱਤਰ ਪ੍ਰੋਮਿਲਾ ਮੈਡਮ, ਜਿਲਾ ਸਕੱਤਰ ਸੁਰਿੰਦਰ ਕੌਰ, ਕੈਸ਼ੀਅਰ ਸੁਦੇਸ਼ ਜੀ, ਕਵਲਜੀਤ ਕੌਰ ਅਹਿਮਦਾਬਾਦ, ਪਲਵਿੰਦਰ ਕੌਰ ,ਕਮਲਪ੍ਰੀਤ ਕੌਰ, ਸੁਭਪ੍ਰੀਤ ਕੌਰ ,ਮਨਪ੍ਰੀਤ ਕੌਰ, ਪ੍ਰੈਸ ਸਕੱਤਰ ਗੁਰਜਿੰਦਰ ਕੌਰ, ਰਜਵੰਤ ਕੌਰ ,ਪਰਮ ਤੋ ਇਲਾਵਾ ਹੋਰ ਆਂਗਣਵਾੜੀ ਕੰਮ ਕਰੈਚ ਵਰਕਰ ਹੈਲਪਰ ਵੀ ਸ਼ਾਮਿਲ ਸਨ।