ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੋਜ਼ਗਾਰ ਕੈਂਪ ਲਗਾਇਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਰਿਆਣਾ ਵਿਖੇ ਰੋਜ਼ਗਾਰ ਕੈਂਪ ਲਗਾਇਆ
Publish Date: Fri, 13 Nov 2026 05:15 PM (IST)
Updated Date: Fri, 13 Nov 2026 05:18 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਐਸ.ਡੀ.ਐਮ. ਹਰਿਆਣਾ ਲਵਦੀਪ ਸਿੰਘ ਦੀ ਅਗਵਾਈ ਹੇਠ ਪਹਾੜੀ ਗੇਟ, ਹਰਿਆਣਾ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਮੌਕੇ ਐਮ.ਸੀ. ਪਹਾੜੀ ਗੇਟ, ਹਰਿਆਣਾ ਰਾਮ ਜੀਤ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਉਨ੍ਹਾਂ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਰੋਜ਼ਗਾਰ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਹੁਸ਼ਿਆਰਪੁਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਕੈਂਪ ਦੌਰਾਨ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਰੀਅਰ ਕਾਊਂਸਲਿੰਗ, ਸਰਕਾਰੀ ਨੌਕਰੀਆਂ ਦੀ ਜਾਣਕਾਰੀ, ਪਲੇਸਮੈਂਟ ਸੈੱਲ ਰਾਹੀਂ ਨੌਕਰੀਆਂ ਦੇ ਮੌਕਿਆਂ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਸੁਨੀਲ ਕੁਮਾਰ, ਡੀ.ਪੀ.ਐਮ.ਯੂ. ਹੁਸ਼ਿਆਰਪੁਰ ਨੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪਹਾੜੀ ਗੇਟ, ਹਰਿਆਣਾ ਦੇ ਐਮ.ਸੀ. ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।