CM ਨਾਇਬ ਸਿੰਘ ਸੈਣੀ ਅੱਜ ਆਉਣਗੇ ਹੁਸ਼ਿਆਰਪੁਰ, 'ਆਪ' ਛੱਡ ਕੇ ਆਏ ਵਰਕਰਾਂ ਨੂੰ ਭਾਜਪਾ 'ਚ ਕਰਵਾਉਣਗੇ ਸ਼ਾਮਲ
ਨਾਇਬ ਸਿੰਘ ਸੈਣੀ ਵੱਲੋਂ ਪਹਿਲਾਂ ਦਸੂਹਾ ਅਤੇ ਬਾਅਦ ਵਿੱਚ ਹੁਸ਼ਿਆਰਪੁਰ ਵਿਖੇ ਦੋ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।। ਇਹਨਾਂ ਰੈਲੀਆਂ ਦਾ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਰਾਜਨੀਤਿਕ ਪੱਖੋਂ ਮਹੱਤਵਪੂਰਨ ਤੌਰ ਤੇ ਦੇਖਿਆ ਜਾ ਸਕਦਾ ਹੈ।
Publish Date: Fri, 13 Nov 2026 12:46 PM (IST)
Updated Date: Fri, 13 Nov 2026 12:55 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਹੁਸ਼ਿਆਰਪੁਰ ਵਿਖੇ ਬਾਅਦ ਦੁਪਹਿਰ ਪਹੁੰਚ ਰਹੇ ਹਨ। ਭਾਰਤੀ ਜਨਤਾ ਪਾਰਟੀ ਤੇ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਨੇ ਦੱਸਿਆ ਕਿ ਆਮ ਆਦਮੀ ਛੱਡ ਕੇ ਆਏ ਬਹੁਤ ਸਾਰੇ ਵਰਕਰ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜਨਗੇ। ਨਾਇਬ ਸਿੰਘ ਸੈਣੀ ਵੱਲੋਂ ਪਹਿਲਾਂ ਦਸੂਹਾ ਅਤੇ ਬਾਅਦ ਵਿੱਚ ਹੁਸ਼ਿਆਰਪੁਰ ਵਿਖੇ ਦੋ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।। ਇਹਨਾਂ ਰੈਲੀਆਂ ਦਾ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਰਾਜਨੀਤਿਕ ਪੱਖੋਂ ਮਹੱਤਵਪੂਰਨ ਤੌਰ ਤੇ ਦੇਖਿਆ ਜਾ ਸਕਦਾ ਹੈ।