- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਨਿਰਮਲਾ ਦੇਵੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਅਧਿਆਪਕ ਆਗੂ ਅਤੇ ਖੇਡ ਪ੍ਰਮੋਟਰ ਪ੍ਰਦੀਪ ਵਿਰਲੀ ਅਤੇ ਸੋਨੂੰ ਵਿਰਲੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਨਿਰਮਲਾ ਦੇਵੀ ਪਤਨੀ ਸਤਪਾਲ ਵਿਰਲੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਦਾਰਾਪੁਰ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ, ਅਧਿਆਪਕ ਆਗੂਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।