ਵਿਧਾਇਕ ਜਿੰਪਾ ਵੱਲੋਂ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 22 ‘ਚ 12.60 ਲੱਖ ਰੁਪਏ ਦੀ ਲਾਗਤ ਨਾਲ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
Publish Date: Fri, 13 Nov 2026 05:14 PM (IST)
Updated Date: Fri, 13 Nov 2026 05:15 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼ਹਿਰ ਦੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 22 ਵਿੱਚ 12 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ 800 ਫੁੱਟ ਟਾਈਲਾਂ ਲਗਾਉਣ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ। ਸੜਕਾਂ ਅਤੇ ਗਲੀਆਂ ਦੇ ਨਿਰਮਾਣ ਤੇ ਸੁਧਾਰ ਨਾਲ ਜਿੱਥੇ ਲੋਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ, ਉੱਥੇ ਹੀ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾ ਯਤਨ ਹੈ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਕੌਂਸਲਰ ਹਰਵਿੰਦਰ ਹੈਰੀ, ਸਲਿੰਦਰ ਸਿੰਘ, ਸਲਿੰਦਰ ਕੌਰ, ਕਾਲਾ, ਕੇਵਲ ਸਿੰਘ ਅਤੇ ਸਨੀ ਸਮੇਤ ਵਾਰਡ ਦੇ ਹੋਰ ਪਤਵੰਤੇ ਵਿਅਕਤੀ ਅਤੇ ਸਥਾਨਕ ਵਸਨੀਕ ਮੌਜੂਦ ਸਨ।