- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਘੇ ਸਮਾਜ ਸੇਵੀ ਮਾਸਟਰ ਜਰਨੈਲ ਸਿੰਘ ਧੀਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਚ ਸ਼ਾਮਿਲ

ਸਟਾਫ਼ ਰਿਪੋਰਟਰ,ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿੱਖਿਆ ਦੇ ਖੇਤਰ ਵਿੱਚ ਲੰਮਾ ਸਮਾਂ ਸੇਵਾਵਾਂ ਦੇਣ ਅਤੇ ਅੰਗਹੀਣਤਾ ਤੋਂ ਪ੍ਰਭਾਵਿਤ ਲੋਕਾਂ ਲਈ 53 ਸਾਲਾਂ ਤੋਂ ਵੱਡੀਆਂ ਸੇਵਾਵਾਂ ਕਰਨ ਵਾਲੇ ਉੱਘੇ ਸਮਾਜ ਸੇਵੀ ਸੇਵਾ ਮੁਕਤ ਹੈਡਮਾਸਟਰ ਜਰਨੈਲ ਸਿੰਘ ਧੀਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਰਦਾਰ ਸਿਮਰਨਜੀਤ ਸਿੰਘ ਮਾਨ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਡਾਕਟਰ ਹਰਜਿੰਦਰ ਸਿੰਘ ਜੱਖੂ ਦੁਆਬਾ ਇੰਚਾਰਜ ਅਤੇ ਜਨਰਲ ਸਕੱਤਰ ਦੀ ਹਾਜ਼ਰੀ ਚ ਗੁਰਨਾਮ ਸਿੰਘ ਸਿੰਗੜੀਵਾਲਾ ਜਿਲ੍ਹਾ ਪ੍ਰਧਾਨ ਅਤੇ ਹਰਵਿੰਦਰ ਸਿੰਘ ਹੀਰਾ ਜਿਲਾ ਕੋਆਰਡੀਨੇਟਰ ਦੀ ਪ੍ਰੇਰਨਾ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਚ ਸ਼ਾਮਿਲ ਹੋ ਗਏ। ਜਰਨੈਲ ਸਿੰਘ ਧੀਰ ਨੇ ਕਿਹਾ ਕਿ ਉਹ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਯਤਨ ਕਰਨਗੇ। ਭਾਈ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਅਤੇ ਹਰਵਿੰਦਰ ਸਿੰਘ ਹੀਰਾ ਜਿਲਾ ਕੋਆਰਡੀਨੇਟਰ ਨੇ ਸ਼ਾਮਿਲ ਹੋਣ ਤੇ ਸਵਾਗਤ ਕਰਦੇ ਹੋਏ ਕਿਹਾ ਕਿ ਸਿੱਖਿਆ ਦੇ ਖੇਤਰ ਅਤੇ ਅੰਗਹੀਣ ਲੋਕਾਂ ਦੇ ਹੱਕਾਂ ਲਈ ਵੱਡਾ ਸੰਘਰਸ਼ ਕਰਨ ਵਾਲੇ ਮਾਸਟਰ ਜਰਨੈਲ ਸਿੰਘ ਧੀਰ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਲਈ ਵੱਡੀਆਂ ਸੇਵਾਵਾਂ ਦੇਣਗੇ। ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਖੁਣ ਖੁਣ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ ਜਿਲਾ ਪ੍ਰਧਾਨ ਇਸਤਰੀ ਵਿੰਗ, ਪਰਮਿੰਦਰ ਸਿੰਘ ਮੁਕੇਰੀਆਂ, ਮਹਿਤਾਬ ਸਿੰਘ ਹੁੰਦਲ, ਸਤਨਾਮ ਸਿੰਘ ਧਾਮੀਆਂ, ਕੁਲਵੀਰ ਸਿੰਘ ਮੌਜੀਪੁਰ ਜ਼ਿਲ੍ਾ ਪ੍ਰਧਾਨ ਯੂਥ ਵਿੰਗ, ਗੁਰਵਿੰਦਰ ਸਿੰਘ ਮਿਆਣੀ, ਮਨਜਿੰਦਰ ਸਿੰਘ ਜੌਹਲ, ਅਮਨਦੀਪ ਸਿੰਘ ਜੌਹਲ, ਪ੍ਰਿਤਪਾਲ ਸਿੰਘ ਮੁਰਾਦਪੁਰ, ਇੰਦਰਜੀਤ ਸਿੰਘ ਬਸੀ ਮਰੂਫ, ਸੁਖਜਿੰਦਰ ਸਿੰਘ ਸਾਬੀ ਦਸ਼ਮੇਸ਼ ਨਗਰ, ਸਤਵੰਤ ਸਿੰਘ ਮੁਰਾਦਪੁਰ, ਪਰਮਜੀਤ ਸਿੰਘ ਮਿੰਟੂ ਵੀ ਹਾਜਰ ਸਨ।