- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਵਤਾਰ ਰਾਣਾ, ਪੰਜਾਬੀ ਜਾਗਰਣ,

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ’ਚ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਨਾਲ ਮਨਾਇਆ। ਸਕੂਲ ਵਿੱਚ ਵਿਦਿਆਰਥੀਆਂ ਨੇ ਇਕ ਐਕਟ ਤਹਿਤ ਵਾਤਾਵਰਨ ਦੀ ਸੰਭਾਲ ਤੇ ਹਰਿਆਵਲੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ ਤੇ ਸਕੂਲ ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਲਾਇਨਜ਼ ਕਲੱਬ ਦੇ ਪ੍ਰਧਾਨ ਕਮਲ ਜੈਨ, ਸੈਕਟਰੀ ਵਿਸ਼ਨੂੰ ਦੱਤ ਰਿਹਾਨ, ਖ਼ਜ਼ਾਨਚੀ ਰਾਜਾ ਤੀਰਥ ਪਾਲ ਕੰਡਾ,ਪੀ. ਆਰ.ਓ ਮਨੂ ਢੀਂਗਰਾ ਅਤੇ ਰਾਜਿੰਦਰ ਬੱਠਲਾ ਦਾ ਸਕੂਲ ਕੈਂਪਸ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਚੇਅਰਮੈਨ ਸਾਹਬ ਨੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਇਕ ਦਿਨ ਦਾ ਕੰਮ ਨਹੀਂ, ਸਗੋਂ ਹਰ ਵਿਅਕਤੀ ਦੀ ਰੋਜ਼ਾਨਾ ਜ਼ਿੰਮੇਵਾਰੀ ਹੈ। ਰੁੱਖ ਧਰਤੀ ਦਾ ਸ਼ਿੰਗਾਰ ਤੇ ਮਨੁੱਖੀ ਜੀਵਨ ਦਾ ਆਧਾਰ ਹਨ। ਸਾਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਦਿਆਂ ਭਵਿੱਖੀ ਪੀੜ੍ਹੀਆਂ ਲਈ ਹਰਾ-ਭਰਿਆ ਤੇ ਸ਼ੁੱਧ ਵਾਤਾਵਰਨ ਯਕੀਨੀ ਬਣਾਉਣਾ ਚਾਹੀਦਾ ਹੈ। ਸਕੂਲ ਹਮੇਸ਼ਾ ਅਜਿਹੀਆਂ ਸਰਗਰਮੀਆਂ ਰਾਹੀਂ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਚਨਬੱਧ ਹੈ। ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਸਾਨੂੰ ਕੁਦਰਤ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦਾ ਹੈ। ਵੱਧ ਰਹੇ ਪ੍ਰਦੂਸ਼ਣ ਤੇ ਜਲਵਾਯੂ ਪਰਿਵਰਤਨ ਦੇ ਇਸ ਦੌਰ ਵਿੱਚ ਹਰ ਵਿਅਕਤੀ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਰੁੱਖ ਲਗਾਉਣਾ, ਪਾਣੀ ਦੀ ਸੰਭਾਲ ਕਰਨਾ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਸਮੇਂ ਦੀ ਮੁੱਖ ਲੋੜ ਹੈ। ਵਿਦਿਆਰਥੀ ਅੱਜ ਦੇ ਨਹੀਂ ਸਗੋਂ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਹਨ, ਇਸ ਲਈ ਉਨ੍ਹਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਅਸੀਂ ਸਾਰੇ ਮਿਲ ਕੇ ਇੱਕ ਹਰਾ ਭਰਿਆ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਸਿਰਜਣ ਦਾ ਸੰਕਲਪ ਲਈਏ।
ਲਾਇਨਜ਼ ਕਲੱਬ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਰੁੱਖ-ਬੂਟੇ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਅਤੇ ਸਾਂਭ ਸੰਭਾਲ ਲਈ ਪ੍ਰਣ ਲਿਆ। ਇਸ ਦਿਵਸ ਨਾਲ ਸਬੰਧਿਤ ਸਕੂਲ ’ਚ ਸਲੋਗਨ ਲਿਖਣ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ’ਚ ਲਾਇਨਜ਼ ਕਲੱਬ ਵੱਲੋਂ ਜੂਨੀਅਰ, ਸਬ-ਜੂਨੀਅਰ ਤੇ ਸੀਨੀਅਰ ਕੈਟਾਗਰੀ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਲਾਇਨਜ਼ ਕਲੱਬ ਦੇ ਮੈਂਬਰਾਂ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ।
ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਅਤੇ ਐੱਮ.ਡੀ ਮਿਸਟਰ ਸ਼ਿਵਮ ਸ਼ਰਮਾ ਨੇ ਵਿਸ਼ਵ ਵਾਤਾਵਰਨ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਾਂਝੇ ਯਤਨ ਸਮੇਂ ਦੀ ਮੁੱਖ ਲੋੜ ਹਨ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਸਫਲ ਆਯੋਜਨ ਲਈ ਲਾਇਨਜ਼ ਕਲੱਬ ਦਾ ਦਿਲੋਂ ਧੰਨਵਾਦ ਕੀਤਾ। ਲਾਇਨਜ਼ ਕਲੱਬ ਵੱਲੋਂ ਸਮਾਜ ਭਲਾਈ ਤੇ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਜੇਕਰ ਲਾਇਨਜ਼ ਕਲੱਬ ਦਾ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਹੇਗਾ, ਤਾਂ ਜੋ ਸਮਾਜ ਤੇ ਵਿਦਿਆਰਥੀਆਂ ’ਚ ਜਾਗਰੂਕਤਾ ਫੈਲਾਉਣ ਦੇ ਅਜਿਹੇ ਯਤਨ ਹੋਰ ਵੀ ਪ੍ਰਭਾਵਸ਼ਾਲੀ ਬਣ ਸਕਣ।