ਨਹੀਂ ਰੁਕ ਰਿਹਾ ਕੁੜੀਆਂ ਦੇ ਗਾਇਬ ਹੋਣ ਦਾ ਸਿਲਸਿਲਾ, ਦੋ ਦਿਨਾਂ ਬਾਅਦ ਵੀ 18 ਸਾਲਾ ਲੜਕੀ ਦਾ ਨਹੀਂ ਮਿਲਿਆ ਕੋਈ ਸੁਰਾਗ
ਸ਼ਿਕਾਇਤਕਰਤਾ ਨੇ ਸ਼ੱਕ ਜਤਾਇਆ ਹੈ ਕਿ ਉਸ ਦੀ ਧੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਕਿਤੇ ਲੁਕਾ ਕੇ ਰੱਖਿਆ ਹੋਇਆ ਹੈ। ਇਸ ਸਬੰਧੀ ਥਾਣਾ ਦਰੇਸੀ ਦੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127(6) ਤਹਿਤ ਕੇਸ ਦਰਜ ਕਰ ਲਿਆ ਹੈ।
Publish Date: Fri, 05 Jun 2026 09:48 PM (IST)
Updated Date: Sat, 06 Jun 2026 11:14 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਿਊ ਮਾਧੋਪੁਰੀ ਇਲਾਕੇ ਤੋਂ ਇੱਕ 18 ਸਾਲਾ ਲੜਕੀ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਨਿਊ ਮਾਧੋਪੁਰੀ ਦੀ ਵਾਸੀ ਮਹਿਲਾ ਨੇ ਦੱਸਿਆ ਕਿ ਉਸ ਦੀ ਵੱਡੀ ਧੀ (ਉਮਰ ਕਰੀਬ 18 ਸਾਲ) 3 ਜੂਨ 2026 ਨੂੰ ਬਿਨਾਂ ਕਿਸੇ ਨੂੰ ਦੱਸੇ ਘਰ ਤੋਂ ਚਲੀ ਗਈ ਸੀ। ਪਰਿਵਾਰ ਵੱਲੋਂ ਉਸ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਸ਼ਿਕਾਇਤਕਰਤਾ ਨੇ ਸ਼ੱਕ ਜਤਾਇਆ ਹੈ ਕਿ ਉਸ ਦੀ ਧੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਕਿਤੇ ਲੁਕਾ ਕੇ ਰੱਖਿਆ ਹੋਇਆ ਹੈ। ਇਸ ਸਬੰਧੀ ਥਾਣਾ ਦਰੇਸੀ ਦੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127(6) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਲਾਪਤਾ ਲੜਕੀ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲਾ ਜਲਦੀ ਹੀ ਹੱਲ ਕਰ ਲਿਆ ਜਾਵੇਗਾ।