- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਜਾਂ ਬੱਚਿਆਂ ਨਾਲ ਨਫ਼ਰਤ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਨਿਕਲ ਸਕਦਾ। ਅਜਿਹੇ ਬੱਚਿਆਂ ਨੂੰ ਸਮਾਜ ਤੋਂ ਦੂਰ ਕਰਨ ਜਾਂ ਉਨ੍ਹਾਂ ਨੂੰ ਬੁਰਾ ਸਮਝਣ ਦੀ ਬਜਾਏ ਉਨ੍ਹਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਹਿਯੋਗ ਦੇਣ ਦੀ ਲੋੜ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ: ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਦੀ ਗੰਭੀਰ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਰਗੇ ਬਹਾਦਰਾਂ ਦੇ ਸੂਬੇ ਨੂੰ ਨਸ਼ਿਆਂ ਦੀ ਬੁਰਾਈ ਅੰਦਰੋਂ ਕਮਜ਼ੋਰ ਕਰ ਰਹੀ ਹੈ। ਇਸ ਸਮੱਸਿਆ ਤੋਂ ਪੰਜਾਬ ਨੂੰ ਬਚਾਉਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਵਿਰੁੱਧ ਅੱਗੇ ਆਉਣਾ ਪਵੇਗਾ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਜਾਂ ਬੱਚਿਆਂ ਨਾਲ ਨਫ਼ਰਤ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਨਿਕਲ ਸਕਦਾ। ਅਜਿਹੇ ਬੱਚਿਆਂ ਨੂੰ ਸਮਾਜ ਤੋਂ ਦੂਰ ਕਰਨ ਜਾਂ ਉਨ੍ਹਾਂ ਨੂੰ ਬੁਰਾ ਸਮਝਣ ਦੀ ਬਜਾਏ ਉਨ੍ਹਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਹਿਯੋਗ ਦੇਣ ਦੀ ਲੋੜ ਹੈ। ਜੇਕਰ ਕੋਈ ਨੌਜਵਾਨ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਗਿਆ ਹੈ, ਤਾਂ ਉਸ ਨੂੰ ਤਿਰਸਕਾਰ ਦੀ ਬਜਾਏ ਸਹੀ ਰਾਹ ਦਿਖਾਉਣਾ, ਇਲਾਜ ਅਤੇ ਮੁੜ ਵਸੇਬੇ ਦੇ ਮੌਕੇ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਵਿੱਚ ਵੱਡੇ ਤੇ ਛੋਟੇ ਵਿਅਕਤੀ ਨੂੰ ਸ਼ੂਟ ਕਰਨ ਦੀ ਆਦਤ ਪੈ ਗਈ ਹੈ। ਪੰਜਾਬ ਅੰਦਰ ਇਸ ਤਰ੍ਹਾਂ ਗੋਲੀਆਂ ਚੱਲ ਰਹੀਆਂ ਹਨ,ਜਿਸ ਤਰੀਕੇ ਨਾਲ ਪਟਾਕੇ ਚਲਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਹੈ ਅਤੇ ਇਸ ਸਾਡੇ ਸਾਰਿਆਂ ਲਈ ਵੱਡੀ ਚੁਣੌਤੀ ਵੀ ਹੈ। ਜਿਸ ਨਾਲ ਨਜਿੱਠਣ ਲਈ ਵੀ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਆਦਿ ਹਾਜ਼ਰ ਸਨ।