- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 43 'ਚ ਟਿਊਬਵੈਲ ਨਿਰਮਾਣ ਕਾਰਜਾਂ ਦਾ ਉਦਘਾਟਨ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਵਾਰਡ ਨੰਬਰ 43 ਅਧੀਨ ਕੋਟ ਮੰਗਲ ਸਿੰਘ ਨਗਰ ਦੀ ਗਲੀ ਨੰਬਰ 33 (ਗੁਰੂ ਸਹਾਇ ਕਾਨਵੈਂਟ ਸਕੂਲ ਨੇੜੇ) ਵਿਖੇ ਲਗਭਗ 12.50 ਲੱਖ ਰੁਪਏ ਦੀ ਲਾਗਤ ਨਾਲ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਟਿਊਬਵੈੱਲ ਲਗਾਉਣ ਦੇ ਕਾਰਜਾਂ ਦਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਉਦਘਾਟਨ ਕੀਤਾ ਗਿਆ। ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ। ਹੁਣ ਇਸ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਦੇ ਜਿਨ੍ਹਾਂ ਇਲਾਕਿਆਂ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਹੈ, ਉੱਥੇ ਵੀ ਲੋੜ ਅਨੁਸਾਰ ਨਵੇਂ ਟਿਊਬਵੈੱਲ ਤੇ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ‘ਆਪ’ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਛੀਨਾ ਨੇ ਕਿਹਾ ਕਿ ਲੁਧਿਆਣਾ ਦੱਖਣੀ ਹਲਕੇ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਤਾਂ ਜੋ ਹਰ ਵਾਰਡ ਦੇ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਛੀਨਾ ਦਾ ਧੰਨਵਾਦ ਕੀਤਾ। ਇਹ ਵਿਕਾਸ ਕਾਰਜ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਵੱਲ ਇਕ ਅਹਿਮ ਕਦਮ ਹਨ। ਛੀਨਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਲੁਧਿਆਣਾ ਦੱਖਣੀ ਹਲਕੇ ਦੇ ਹਰ ਘਰ ਤੱਕ ਬਿਹਤਰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ।