Punjab Election 2027 : ਸਰਕਾਰੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਿਆਸੀ ਮੈਦਾਨ 'ਚ ਨਿੱਤਰੇ ਨੱਥੋਵਾਲ, ਸੁਖਬੀਰ ਬਾਦਲ ਨੇ ਰਾਏਕੋਟ ਤੋਂ ਉਮੀਦਵਾਰ ਐਲਾਨਿਆ
Sukhbir Singh Badal ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਯਤਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੱਥੋਵਾਲ ਇਕ ਨੇਕ ਅਤੇ ਇਮਾਨਦਾਰ ਵਿਅਕਤੀ ਹਨ।
Publish Date: Fri, 13 Nov 2026 03:56 PM (IST)
Updated Date: Fri, 13 Nov 2026 04:46 PM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ: ਪੰਜਾਬ ਪਬਲਿਕ ਰਿਲੇਸ਼ਨਜ਼ ਵਿਭਾਗ (DPRO) ਤੋਂ ਪਿਛਲੇ ਦਿਨੀਂ ਅਸਤੀਫ਼ਾ ਦੇਣ ਵਾਲੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ (Prabhdeep Singh Nathowal) ਸ਼੍ਰੋਮਣੀ ਅਕਾਲੀ ਦਲ (Shiromani Akali Dal) 'ਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਨੱਥੋਵਾਲ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਯਤਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੱਥੋਵਾਲ ਇਕ ਨੇਕ ਅਤੇ ਇਮਾਨਦਾਰ ਵਿਅਕਤੀ ਹਨ।
ਨੱਥੋਵਾਲ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਕੇ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨਾ ਚਾਹੁੰਦੇ ਸਨ। ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਚੋਣ ਲੜਨ ਲਈ ਕਿਹਾ ਸੀ, ਪਰ ਉਸ ਸਮੇਂ ਹਾਲਾਤ ਅਨੁਕੂਲ ਨਹੀਂ ਸਨ। ਹੁਣ ਉਹ ਪਾਰਟੀ 'ਚ ਸ਼ਾਮਲ ਹੋ ਕੇ ਸੇਵਾ ਕਰਨਗੇ।