ਸੁਨਿਆਰੇ ਦੀ ਦੁਕਾਨ 'ਚ ਵੱਡੀ ਚੋਰੀ: ਰੇਲਵੇ ਸਟੇਸ਼ਨ ਨੇੜੇ ਵਾਪਰੀ ਵਾਰਦਾਤ, ਮੌਕੇ 'ਤੇ ਪਹੁੰਚੇ ਵਿਧਾਇਕ ਡਾ. ਵਿਜੇ ਸਿੰਗਲਾ
ਥਾਣਾ ਸਿਟੀ 1 ਦੇ ਐੱਸ.ਐੱਚ.ਓ. ਸੁਖਜੀਤ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ’ਤੇ ਜਾ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਸ ਪਾਸ ਦੇ ਸੀ.ਸੀ.ਟੀ.ਵੀ. ਫੁਟੇਜ਼ ਦੇਖ ਕੇ ਮੁਲਜ਼ਮਾਂ ਨੂੰ ਜਲਦ ਫੜ੍ਹਨ ਦਾ ਦਾਅਵਾ ਕੀਤਾ। ਵਿਧਾਇਕ ਡਾ. ਵਿਜੇ ਸਿੰਗਲਾ ਵੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਦੁਕਾਨਦਾਰ ਨਾਲ ਗੱਲਬਾਤ ਕੀਤੀ।
Publish Date: Fri, 13 Nov 2026 11:54 AM (IST)
Updated Date: Fri, 13 Nov 2026 12:03 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਰੇਲਵੇ ਸਟੇਸ਼ਨ ਨਜ਼ਦੀਕ ਸੁਨਿਆਰੇ ਦੀ ਦੁਕਾਨ ‘ਤੇ ਰਾਤ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਥਾਣਾ ਸਿਟੀ - 1 ਮਾਨਸਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਦੁਕਾਨ ਮਾਲਕ ਵੱਲੋਂ ਅਜੇ ਕੁੱਝ ਨਹੀਂ ਦੱਸਿਆ ਗਿਆ ਕਿ ਕਿੰਨੇ ਦੀ ਚੋਰੀ ਹੋਈ ਹੈ ਜਾਂ ਕਿੰਨਾ ਸਮਾਨ ਗਾਇਬ ਹੈ।
ਥਾਣਾ ਸਿਟੀ 1 ਦੇ ਐੱਸ.ਐੱਚ.ਓ. ਸੁਖਜੀਤ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ’ਤੇ ਜਾ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਸ ਪਾਸ ਦੇ ਸੀ.ਸੀ.ਟੀ.ਵੀ. ਫੁਟੇਜ਼ ਦੇਖ ਕੇ ਮੁਲਜ਼ਮਾਂ ਨੂੰ ਜਲਦ ਫੜ੍ਹਨ ਦਾ ਦਾਅਵਾ ਕੀਤਾ। ਵਿਧਾਇਕ ਡਾ. ਵਿਜੇ ਸਿੰਗਲਾ ਵੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਦੁਕਾਨਦਾਰ ਨਾਲ ਗੱਲਬਾਤ ਕੀਤੀ।
ਥਾਣਾ ਸਿਟੀ-1 ਦੇ ਸੁਖਜੀਤ ਸਿੰਘ ਨੇ ਦੱਸਿਆ ਕਿ ਦੁਕਾਨ ਦੇ ਮਾਲਕ ਗੁਰਦੀਪ ਸਿੰਘ ਘਬਰਾਹਟ ਵਿੱਚ ਹਨ। ਅਜੇ ਉਹ ਆਪਣਾ ਸਮਾਨ ਚੈੱਕ ਕਰ ਰਹੇ ਹਨ। ਮਾਲਕ ਵੱਲੋਂ ਦੱਸੇ ਜਾਣ ‘ਤੇ ਹੀ ਉਹ ਹੋਰ ਜਾਣਕਾਰੀ ਦੇ ਸਕਦੇ ਹਨ। ਦੁਕਾਨਾਂ ਰੇਲਵੇ ਦੇ ਅੰਡਰ ਆਉਂਦੀਆਂ ਹਨ। ਇਸ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ।