- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਵਿਚ ਸੜਕ ਸੁਰੱਖਿਆ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹੇ ਵਿਚ ਸੜਕ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸੜਕ ਹਾਦਸਿਆਂ ਵਿਚ ਕਮੀ ਲਿਆਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਬੁਲਾਈ। ਮੀਟਿੰਗ ਵਿਚ ਰਿਜ਼ਨਲ ਟਰਾਂਸਪੋਰਟ ਅਫ਼ਸਰ ਸਤਵਿੰਦਰਪਾਲ ਸਿੰਘ, ਐੱਸਡੀਐੱਮ ਧਰਮਕੋਟ ਗੁਰਵਿੰਦਰ ਸਿੰਘ ਜੌਹਲ, ਐੱਸਡੀਐੱਮ ਨਿਹਾਲ ਸਿੰਘ ਵਾਲਾ ਗਗਨਦੀਪ, ਐੱਸਡੀਐੱਮ ਬਾਘਾਪੁਰਾਣਾ ਅਮਰੀਕ ਸਿੰਘ ਸਿੱਧੂ, ਪੁਲਿਸ ਵਿਭਾਗ ਦੇ ਨੁਮਾਇੰਦੇ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ), ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ, ਸਿੱਖਿਆ ਵਿਭਾਗ, ਨਗਰ ਨਿਗਮ, ਪੰਜਾਬ ਰੋਡਵੇਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਵਾਪਰੇ ਸੜਕ ਹਾਦਸਿਆਂ, ਬਲੈਕ ਸਪਾਟਸ ਦੀ ਸਥਿਤੀ, ਟ੍ਰੈਫਿਕ ਨਿਯਮਾਂ ਦੀ ਪਾਲਣਾ, ਸੜਕਾਂ ਦੀ ਹਾਲਤ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣਾ ਸਿਰਫ਼ ਇਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਾਰੇ ਸਬੰਧਤ ਵਿਭਾਗਾਂ ਦੇ ਸਾਂਝੇ ਅਤੇ ਸੁਚੱਜੇ ਯਤਨਾਂ ਨਾਲ ਹੀ ਇਸ ਦਿਸ਼ਾ ’ਚ ਠੋਸ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਸੇਤੀਆ ਨੇ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਦੁਰਘਟਨਾ ਪ੍ਰਭਾਵਿਤ ਸਥਾਨਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਤੁਰੰਤ ਸੁਧਾਰਾਤਮਕ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੁੱਟੀਆਂ ਸੜਕਾਂ ਦੀ ਮੁਰੰਮਤ, ਸੜਕ ਚਿੰਨ੍ਹ, ਰਿਫ਼ਲੈਕਟਿਵ ਸਾਈਨ ਬੋਰਡ, ਸਟੱਡ, ਸਪੀਡ ਕੈਲਮਿੰਗ ਉਪਾਅ, ਸੜਕ ਮਾਰਕਿੰਗ ਅਤੇ ਸਟਰੀਟ ਲਾਈਟਾਂ ਦੀ ਉਪਲਬਧਤਾ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਓਵਰ ਸਪੀਡ, ਸ਼ਰਾਬ ਪੀ ਕੇ ਵਾਹਨ ਚਲਾਉਣ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਨਾ ਕਰਨ, ਮੋਬਾਈਲ ਫ਼ੋਨ ਦੀ ਵਰਤੋਂ ਕਰਦੇ ਹੋਏ ਵਾਹਨ ਚਲਾਉਣ ਅਤੇ ਓਵਰਲੋਡਿੰਗ ਵਰਗੀਆਂ ਉਲੰਘਣਾਵਾਂ ਖ਼ਿਲਾਫ਼ ਨਿਯਮਤ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਬੱਸਾਂ ਅਤੇ ਹੋਰ ਜਨਤਕ ਆਵਾਜਾਈ ਵਾਲੇ ਵਾਹਨਾਂ ਦੀ ਸਮੇਂ-ਸਮੇਂ