- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ ਹੇਠ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਨੇ ਕਿਸਾਨ ਮੋਰਚੇ ਦੇ ਸਾਥੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਲਖਵੰਤ ਸਿੰਘ ਸਾਫੂਵਾਲਾ ਨੇ ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀ ਕੀਮਤ 1,350 ਰੁਪਏ ਪ੍ਰਤੀ 50 ਕਿਲੋ ਥੈਲਾ ਬਰਕਰਾਰ ਰੱਖਣ ਅਤੇ ਰਬੀ ਸੀਜ਼ਨ 2026-27 ਲਈ ਖਾਦਾਂ ’ਤੇ 62,370.02 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਸਾਨ ਭਰਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਖਾਦਾਂ ਅਤੇ ਕੱਚੇ ਮਾਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦੇ ਬਾਵਜੂਦ ਡੀਏਪੀ ਦੀ ਕੀਮਤ ਨੂੰ ਸਥਿਰ ਰੱਖਣ ਲਈ ਕਿਸਾਨਾਂ ਦੇ ਹਿੱਤਾਂ ਲਈ ਮੋਦੀ ਸਰਕਾਰ ਨੇ ਲਈ ਵੱਡੀ ਰਾਹਤ ਹੈ। ਇਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਵਧਦੇ ਖਰਚਿਆਂ ਦੇ ਦੌਰ ਵਿਚ ਕੁੱਝ ਆਰਥਿਕ ਸਹਾਰਾ ਮਿਲੇਗਾ ਅਤੇ ਫ਼ਸਲਾਂ ਦੀ ਪੈਦਾਵਾਰ ਲਈ ਲੋੜੀਂਦੀ ਖਾਦ ਵਾਜਬ ਕੀਮਤ ’ਤੇ ਉਪਲਬਧ ਕਰਵਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਤੇ ਉਨ੍ਹਾਂ ਨਾਲ ਰਾਜਪਾਲ ਠਾਕੁਰ, ਪਰਦੀਪ ਸਿੰਘ, ਮਨਪ੍ਰੀਤ ਸਿੰਘ, ਲਖਵੀਰ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ, ਸੰਜੀਵ ਲਾਲਾ ਤਾਇਲ, ਬਿੰਦਰ ਸਿੰਘ ਆਦਿ ਹਾਜ਼ਰ ਸਨ। ਪ੍ਰਧਾਨ ਲਖਵੰਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਵਿਚ ਖਾਦਾਂ ’ਤੇ ਸਬਸਿਡੀ ਇਕ ਮਹੱਤਵਪੂਰਨ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਅਤੇ ਅਨਾਜ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੇ ਸਾਧਨ ਵਾਜਬ ਕੀਮਤਾਂ ’ਤੇ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖਾਦਾਂ ਦੀਆਂ ਕੀਮਤਾਂ ਨੂੰ ਕਾਬੂ ਵਿਚ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਨਿਰਵਿਘਨ ਉੱਪਲਬਧਤਾ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨ ਕਿਸਾਨਾਂ ਲਈ ਮਹੱਤਵਪੂਰਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਦੀਆਂ ਕਿਸਾਨ-ਹਿਤੈਸ਼ੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕਿਸਾਨ ਤੱਕ ਪਹੁੰਚੇਗਾ। ਅੰਤ ਵਿੱਚ ਲਖਵੰਤ ਸਿੰਘ ਸਾਫੂਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇਗੇ।