- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ 'ਚ ਲੱਗੇ ਇਨ੍ਹਾਂ ਪੋਸਟਰਾਂ 'ਤੇ ਲਿਖਿਆ ਹੈ ਰਾਜਾ ਵੜਿੰਗ ਨੂੰ ਭਜਾਓ, ਚਰਨਜੀਤ ਸਿੰਘ ਚੰਨੀ ਨੂੰ ਲਿਆਓ। ਇਨ੍ਹਾਂ ਲੱਗੇ ਪੋਸਟਰਾਂ ਕਾਰਨ ਜ਼ਿਲ੍ਹੇ ਵਿਚ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਲੋਕਾਂ ਵਿਚ ਵੀ ਇਸ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇਨ੍ਹਾਂ ਪੋਸਟਰਾਂ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਮੋਗਾ 'ਚ ਵੀ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦਾ ਵਿਰੋਧ ਹੋਣਾ ਸੁਭਾਵਿਕ ਹੈ, ਸ਼ਹਿਰ ਵਿਚ ਲੱਗੇ ਰਾਜਾ ਵੜਿੰਗ ਭਜਾਓ ਚੰਨੀ ਲਿਆਓ ਦੇ ਪੋਸਟਰਾਂ ਨੇ ਚਰਚਾ ਛੇੜ ਦਿੱਤੀ ਹੈ।
ਮੋਗਾ 'ਚ ਲੱਗੇ ਇਨ੍ਹਾਂ ਪੋਸਟਰਾਂ 'ਤੇ ਲਿਖਿਆ ਹੈ ਰਾਜਾ ਵੜਿੰਗ ਨੂੰ ਭਜਾਓ, ਚਰਨਜੀਤ ਸਿੰਘ ਚੰਨੀ ਨੂੰ ਲਿਆਓ। ਇਨ੍ਹਾਂ ਲੱਗੇ ਪੋਸਟਰਾਂ ਕਾਰਨ ਜ਼ਿਲ੍ਹੇ ਵਿਚ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਲੋਕਾਂ ਵਿਚ ਵੀ ਇਸ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇਨ੍ਹਾਂ ਪੋਸਟਰਾਂ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਪੋਸਟਰ ਕਿਸ ਵੱਲੋਂ ਲਗਾਏ ਗਏ ਹਨ, ਪਰ ਇਨ੍ਹਾਂ 'ਤੇ ਦਰਜ ਨਾਅਰਾ ਹੁਣ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਥੇ ਜ਼ਿਕਰਯੋਗ ਹੈ ਕਿ ਅੱਜ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਾਅਦ ਦੁਪਹਿਰ ਮੋਗਾ ਵਿਖੇ ਇਕ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਇਹ ਇਹ ਕਿਆਸ ਵੀ ਲਗਾਇਆ ਜਾ ਰਿਹਾ ਹੈ ਇਸ ਚਰਨਜੀਤ ਸਿੰਘ ਚੰਨੀ ਧੜੇ ਵੱਲੋਂ ਇਹ ਪੋਸਟਰ ਲਗਾਏ ਗਏ ਹਨ ਜਾਂ ਫਿਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਹ ਪੋਸਟਰ ਲਗਾਏ ਗਏ ਹਨ।