- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਖ਼ੇਤਰ ਦੀ ਪ੍ਰਸਿੱਧ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਖ਼ੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਜੋ ਕਿ ਆਈਸੀਐੱਸਈ ਬੋਰਡ,ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ, ਵਿਖੇ ਅੱਜ ਓਲੰਪਿਆਡ 2025-26 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ’ਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਓਲੰਪਿਆਡ ਪ੍ਰਤੀਯੋਗਿਤਾਵਾਂ ਵੱਖ-ਵੱਖ ਵਿਸ਼ਿਆਂ ਵਿਚ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉੱਚ ਅੰਕ ਹਾਸਲ ਕੀਤੇ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਪੂਰੇ ਜੋਸ਼, ਲਗਨ ਅਤੇ ਆਤਮਵਿਸ਼ਵਾਸ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਇਹ ਸਨਮਾਨ ਪ੍ਰਾਪਤ ਹੋਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੋਸ਼ਿਸ਼ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓਲੰਪਿਆਡ ਵਰਗੀਆਂ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਿਤਾਵਾਂ ਵਿਦਿਆਰਥੀਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਬੱਚਿਆਂ ਨੂੰ ਕੇਵਲ ਰਟਨ ਦੀ ਪ੍ਰਵਿਰਤੀ ਤੋਂ ਦੂਰ ਹੀ ਨਹੀਂ ਕਰਦੀਆਂ, ਸਗੋਂ ਵਿਸ਼ਿਆਂ ਨੂੰ ਡੂੰਘਾਈ ਨਾਲ ਸਮਝਣ, ਤਰਕਸ਼ੀਲ ਸੋਚ ਵਿਕਸਿਤ ਕਰਨ ਅਤੇ ਨਵੀਆਂ ਚੁਣੌਤੀਆਂ ਨੂੰ ਸਵੀਕਾਰ ਕਰਨ ਲਈ ਵੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ’ਚ ਵੀ ਅਜਿਹੀਆਂ ਪ੍ਰਤੀਯੋਗਿਤਾਵਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੇ ਗਿਆਨ ਨੂੰ ਹੋਰ ਨਿਖਾਰਨ। ਸਮਾਗਮ ਦੌਰਾਨ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਿਤਾਵਾਂ ਵਿਚ ਭਾਗ ਲੈਣਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ’ਚ ਆਤਮਵਿਸ਼ਵਾਸ, ਮੁਕਾਬਲੇ ਦੀ ਭਾਵਨਾ ਅਤੇ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੇ ਹਨ, ਜੋ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਸਾਬਤ ਹੁੰਦੇ ਹਨ। ਸਮਾਗਮ ਦੇ ਅੰਤ ਵਿਚ ਸਨਮਾਨਿਤ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ।