- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ, ਮੋਗਾ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਜਸ਼ਨਪ੍ਰੀਤ ਨੇ ਪੀਪੀਟੀ ਅੰਤਰ-ਸਕੂਲ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਸਾਂਝ-ਤਲਵੰਡੀ ਮੋਗਾ ਵੱਲੋਂ 12 ਨਵੰਬਰ 2026 ਨੂੰ ਮਹਾਨ ਵਿਗਿਆਨੀ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਵਿਚ ਅੰਤਰ-ਸਕੂਲ ਪੀਪੀਟੀ ਪ੍ਰੈਜੇਂਟੇਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਗਿਆਨ, ਤਕਨੀਕੀ ਹੁਨਰ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦੌਰਾਨ ਜਸ਼ਨਪ੍ਰੀਤ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਵਿਸ਼ੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ