- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਪੀਐੱਸਐੱਮਐੱਸਯੂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਅਤੇ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਸਾਡੀਆਂ ਮੰਗਾਂ ਪ੍ਰਵਾਨ ਨਹੀਂ ਕਰ ਰਹੀ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੰਜਾਬ ਭਰ ਵਿਚ ਮਨਿਸਟੀਰੀਅਲ ਕਾਮਿਆਂ ਨੇ ਅਗਲੇ ਤਿੰਨ ਦਿਨਾਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ ਲਿਆ ਹੈ। ਇਹ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਪੀਐੱਸਐੱਮਐੱਸਯੂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਅਤੇ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਸਾਡੀਆਂ ਮੰਗਾਂ ਪ੍ਰਵਾਨ ਨਹੀਂ ਕਰ ਰਹੀ। ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਕਲਮ ਛੋੜ ਹੜਤਾਲ ਵਿਚ ਜ਼ਿਲ੍ਹੇ ਭਰ ਦੇ ਮਨਿਸਟੀਰੀਅਲ ਕਾਮੇ ਭਾਗ ਲੈਣ ਜਾ ਰਹੇ ਹਨ। ਇਸ ਨਾਲ ਜ਼ਿਲ੍ਹੇ ਭਰ ਦੇ ਦਫ਼ਤਰਾਂ ਵਿਚ ਮੁਕੰਮਲ ਕਲਮ ਛੋੜ ਹੜਤਾਲ ਰਹੇਗੀ। ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਰੋਸ ਰੈਲੀ ਕੀਤੀ ਜਾਵੇਗੀ।