- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ ਵਿੱਚ ਦਰਜ ਮਾਮਲੇ ਨੂੰ ਮੁੜ ਰਜਿਸਟਰ ਕਰਨ ਤੋਂ ਬਾਅਦ ਐੱਨਆਈਏ ਨੇ ਜਾਂਚ ਆਪਣੇ ਹੱਥਾਂ ਵਿੱਚ ਲਈ ਸੀ। ਏਜੰਸੀ ਨੇ 26 ਜੂਨ 2025 ਨੂੰ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਦਕਿ ਗੋਪੀ ਨਵਾਂਸ਼ਹਿਰੀਆ ਸਮੇਤ ਕੁਝ ਹੋਰ ਮੁਲਜ਼ਮਾਂ ਖ਼ਿਲਾਫ਼ ਜਾਂਚ ਜਾਰੀ ਰੱਖੀ ਗਈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਅਦਾਲਤ ਨੇ ਸਾਲ 2024 ਵਿੱਚ ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੂੰ ਜਾਂਚ ਲਈ ਹੋਰ 90 ਦਿਨਾਂ ਦਾ ਸਮਾਂ ਦੇ ਦਿੱਤਾ ਹੈ। ਇਹ ਸਮਾਂ ਫ਼ਰਾਰ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਾਂਸ਼ਹਿਰੀਆ ਸਮੇਤ ਹੋਰ ਜਾਣੇ-ਪਛਾਣੇ ਅਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਜਾਂਚ ਅੱਗੇ ਵਧਾਉਣ ਲਈ ਦਿੱਤਾ ਗਿਆ ਹੈ। ਐੱਨਆਈਏ ਨੇ ਬੀਐੱਨਐੱਸ ਦੀ ਧਾਰਾ 193(9) ਤਹਿਤ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ।
ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ ਵਿੱਚ ਦਰਜ ਮਾਮਲੇ ਨੂੰ ਮੁੜ ਰਜਿਸਟਰ ਕਰਨ ਤੋਂ ਬਾਅਦ ਐੱਨਆਈਏ ਨੇ ਜਾਂਚ ਆਪਣੇ ਹੱਥਾਂ ਵਿੱਚ ਲਈ ਸੀ। ਏਜੰਸੀ ਨੇ 26 ਜੂਨ 2025 ਨੂੰ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਦਕਿ ਗੋਪੀ ਨਵਾਂਸ਼ਹਿਰੀਆ ਸਮੇਤ ਕੁਝ ਹੋਰ ਮੁਲਜ਼ਮਾਂ ਖ਼ਿਲਾਫ਼ ਜਾਂਚ ਜਾਰੀ ਰੱਖੀ ਗਈ।
ਐੱਨਆਈਏ ਨੇ ਦੱਸਿਆ ਕਿ ਹਮਲੇ ਵਿੱਚ ਸ਼ਾਮਲ ਵਿਅਕਤੀਆਂ, ਫੰਡਿੰਗ ਅਤੇ ਲੌਜਿਸਟਿਕ ਸਹਾਇਤਾ ਸਬੰਧੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਜ਼ਬਤ ਪੰਜ ਮੋਬਾਈਲ ਫੋਨ ਸੀਐੱਫਐੱਸਐੱਲ ਨੂੰ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਫ਼ਰਾਰ ਮੁਲਜ਼ਮਾਂ ਦੀਆਂ ਜਾਇਦਾਦਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਅਦਾਲਤ ਨੇ ਅਰਜ਼ੀ ਮਨਜ਼ੂਰ ਕਰਦਿਆਂ ਜਾਂਚ ਲਈ ਹੋਰ 90 ਦਿਨ ਦੇ ਦਿੱਤੇ।