ਗੋਲੂ ਮਾਜਰਾ ’ਚ ਲੋਕ ਮਿਲਣੀ ਕਰਵਾਈ ਗੋਲੂ ਮਾਜਰਾ 'ਚ ਲੋਕ ਮਿਲਣੀ ਕਰਵਾਈ
Publish Date: Wed, 05 Aug 2026 03:34 PM (IST)
Updated Date: Wed, 05 Aug 2026 03:37 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਸੇਵਾਮੁਕਤ ਬ੍ਰਿਗੇ. ਰਾਜ ਕੁਮਾਰ ਵੱਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਨੇੜਲੇ ਪਿੰਡ ਗੋਲੂ ਮਾਜਰਾ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਦੀਆਂ ਮੋਹਤਬਰ ਸ਼ਖ਼ਸੀਅਤਾਂ ਨਾਲ ਇੱਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕੀਤਾ। ਸੇਵਾਮੁਕਤ ਬ੍ਰਿਗੇ. ਰਾਜ ਕੁਮਾਰ ਤੇ ਉਨ੍ਹਾਂ ਨਾਲ ਸਮਾਜ ਸੇਵੀ ਕਾਬਲ ਸਿੰਘ ਚੇਚੀ ਦਾ ਪਿੰਡ ਪਹੁੰਚਣ ’ਤੇ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ। ਲੋਕ ਮਿਲਣੀ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਅਤੇ ਹਮਦਰਦੀ ਨਾਲ ਸੁਣਿਆ। ਸੇਵਾਮੁਕਤ ਬ੍ਰਿਗੇ. ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ। ਜੋ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਬਿਹਤਰ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣਾ, ਕੰਢੀ ਖੇਤਰ ਵਿਚ ਲਿਫਟਿੰਗ ਨਹਿਰੀ ਸਕੀਮ ਨਾਲ ਉਚੀਆਂ ਨੀਵੀਆਂ ਪਹਾੜੀਆਂ ਵਿਚ ਵੀ ਨਹਿਰੀ ਪਾਣੀ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਮੈਰਿਟ-ਆਧਾਰਿਤ ਸਰਕਾਰੀ ਨੌਕਰੀਆਂ ਦੇਣਾ ਆਦਿ ਪੰਜਾਬ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਹਨ। ਉਨ੍ਹਾਂ ਦੱਸਿਆ ਕਿ ਹਾਈਵੇ ਸੜਕਾਂ ’ਤੇ ਸੜਕ ਸੁਰੱਖਿਆ ਫੋਰਸ ਲਗਾ ਕੇ ਪੰਜਾਬ ਸੂਬਾ ਭਾਰਤ ਦੇਸ਼ ਦਾ ਮੋਹਰੀ ਸੂਬਾ ਬਣਿਆ ਹੈ। ਜਿਸ ਕਾਰਨ ਹਾਈਵੇ ਸੜਕਾਂ ’ਤੇ ਐਕਸੀਡੈਂਟ ਦੌਰਾਨ ਲੋਕਾਂ ਦੀਆਂ ਅਜਾਈਂ ਮੌਤਾਂ ਦੀ ਦਰ ਘਟੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਾਰੀਫ਼ ਗੁਆਂਢੀ ਮੁਲਕਾਂ ਵਿਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕ ਮਿਲਣੀ ਦੌਰਾਨ ਪਿੰਡ ਦੀ ਪੰਚਾਇਤ ਅਤੇ ਵਾਸੀਆਂ ਵੱਲੋਂ ਜੋ ਵੀ ਸਾਂਝੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਨੂੰ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰ ਕੇ ਪਹਿਲ ਦੇ ਆਧਾਰ ’ਤੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨਾਲ ਨਿਰੰਤਰ ਸੰਪਰਕ ਬਣਾ ਕੇ ਰੱਖਣ। ਇਸ ਮੌਕੇ ਪਿੰਡ ਵਾਸੀ ਜਸਪਾਲ ਭਾਟੀਆ, ਰਕੇਸ਼ ਕੁਮਾਰ ਬੱਗੂ, ਨੌਹਰੀਆ ਰਾਮ, ਸੁਰਜੀਤ ਕੁਮਾਰ, ਰਾਮ ਸ਼ਾਹ, ਮਨੋਹਰ ਲਾਲ, ਬਿਹਾਰੀ ਲਾਲ, ਤਰਸੇਮ ਕੁਮਾਰ, ਜਗਦੀਸ਼, ਨਰਿੰਦਰ ਕੁਮਾਰ, ਸੋਮਨਾਥ, ਦੇਵ ਰਾਜ ਫੌਜੀ, ਭਗਤ ਰਾਮ ਲੋਕ, ਜੀਤ ਰਾਮ, ਯੋਗਰਾਜ, ਰਮੇਸ਼ ਕੁਮਾਰ ਨੰਬਰਦਾਰ, ਰਵਿੰਦਰ ਕੁਮਾਰ ਆਦਿ ਹਾਜ਼ਰ ਸਨ।