- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ-ਐਸਡੀਐਮ. ਕੁਲਦੀਪ ਚੰਦ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : 2025 ਬੈਚ ਦੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਅਧਿਕਾਰੀ ਕੁਲਦੀਪ ਚੰਦ ਨੇ ਨਵਾਂਸ਼ਹਿਰ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਵਜੋਂ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਕਿਸੇ ਕਿਸਮ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਜਨਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਯਤਨ ਕੀਤੇ ਜਾਣਗੇ। ਉਹ ਗੁਰਦਾਸਪੁਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਜਨਰਲ) ਸੇਵਾਵਾਂ ਨਿਭਾਉਣ ਉਪਰੰਤ ਬਦਲੀ ਹੋ ਕੇ ਨਵਾਂਸ਼ਹਿਰ ਆਏ ਹਨ। ਉਨ੍ਹਾਂ ਦੀ ਪਹਿਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਲਦੀਪ ਚੰਦ ਇਸ ਤੋਂ ਪਹਿਲਾਂ ਸਹਾਇਕ ਕਮਿਸ਼ਨਰ (ਜਨਰਲ), ਗੁਰਦਾਸਪੁਰ ਅਤੇ ਐਸਡੀਐਮ ਫਤਿਹਗੜ੍ਹ ਚੂੜੀਆਂ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਪਿਛਲੇ ਪ੍ਰਸ਼ਾਸਨਿਕ ਤਜਰਬੇ ਦੇ ਆਧਾਰ