- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
7 ਗ੍ਰਾਮ ਹੈਰੋਇਨ ਸਮੇਤ ਇਕ ਦੋ ਨੌਜਵਾਨ ਕਾਬੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਦੋ ਨੌਜਵਾਨਾਂ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੇ ਐੱਸਐੱਚਓ ਪਰਗਟ ਸਿੰਘ ਨੇ ਦੱਸਿਆ ਕਿ ਏਐੱਸਆਈ ਜਸਕਰਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੰਗਾ ਤੋਂ ਪਿੰਡ ਮਜਾਰੀ ਹੁੰਦੇ ਹੋਏ ਪਿੰਡ ਮੱਲੂਪੋਤਾ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਪਾਸ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਟਰਸਾਇਕਲ ਜਿਸ ਪਰ ਦੋ ਮੋਨੇ ਨੌਜਵਾਨ ਆਉਂਦੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਦੇਖ ਕੇ ਯਕਦਮ ਘਬਰਾ ਕੇ ਆਪਣੇ ਮੋਟਰਸਾਇਕਲ ਨੂੰ ਪਿਛਾਹ ਨੂੰ ਮੋੜਨ ਲੱਗੇ ਤਾਂ ਮੋਟਰਸਾਇਕਲ ਚਾਲਕ ਨੇ ਆਪਣੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੀ ਮੋਟਰਸਾਇਕਲ ਦੇ ਪਿੱਛੇ ਬੈਠੇ ਨੌਜਵਾਨ ਨੂੰ ਫੜਾਈ ਤਾਂ ਪਿੱਛੇ ਬੈਠੇ ਨੌਜਵਾਨ ਨੇ ਪਾਰਦਰਸ਼ੀ ਲਿਫਾਫੀ ਨੂੰ ਸੜਕ ਦੇ ਕਿਨਾਰੇ ਘਾਹ ਫੁਸ ਵੱਲ ਨੂੰ ਸੁੱਟ ਦਿੱਤੀ। ਪੁਲਿਸ ਨੇ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਕੇ ਨਾਮ ਪਤਾ ਪੁੱਛਿਆ। ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਹਰਵਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਲੱਲੀਆ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਅਤੇ ਜੋ ਦੂਜੇ ਨੌਜਵਾਨ ਨੇ ਆਪਣਾ ਨਾਮ ਰੋਹਿਤ ਪੁੱਤਰ ਕਸ਼ਮੀਰੀ ਲਾਲ ਵਾਸੀ ਚੱਕ ਕਲਾਲ ਦੱਸਿਆ। ਜਿਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।