ਕਾਂਗਰਸ ਪਾਰਟੀ ਨੇ ‘ਆਪ’ ਦੇ ਦਫ਼ਤਰ ਅੱਗੇ ਕੀਤਾ ਰੋਸ ਵਿਖਾਵਾ
ਕਾਂਗਰਸ ਪਾਰਟੀ ਨੇ ਆਪ ਦੇ ਦਫ਼ਤਰ ਅੱਗੇ ਰੋਸ਼ ਧਰਨਾਂ ਲਾਇਆ
Publish Date: Sat, 06 Jun 2026 06:34 PM (IST)
Updated Date: Sat, 06 Jun 2026 06:35 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਤੇ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਸਮਾਣਾ ਦੇ ਸਮੂਹ ਅਹੁਦੇਦਾਰ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਤੇ ਆਪ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ’ਚ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਖ਼ਿਲਾਫ਼ ਝੂਠੇ ਪਰਚੇ ਕਾਂਗਰਸ ਪਾਰਟੀ ਦੇ ਵਰਕਰ ਵੱਲੋਂ ਝਾੜੂ ਖਿਲਾਰਨ ਤੇ ਪਰਚਾ ਦਰਜ ਤੇ ਪਟਿਆਲਾ ਵਿਖੇ ਬੇਰੁਜ਼ਗਾਰ ਬਿਜਲੀ ਲਾਈਨਮੈਨਾਂ ਤੇ ਲਾਠੀਚਾਰਜ ਦੇ ਵਿਰੋਧ ਵਿਚ ਇਹ ਰੋਸ਼ ਪ੍ਰਦਰਸ਼ਨ ਕੀਤੇ ਗਏ ਹਨ। ਇਸ ਮੌਕੇ ਇਕੱਠੇ ਹੋਏ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਵੱਲੋਂ ਹਰ ਵਰਗ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੀ ਹਨ ਪੰਜਾਬ ਦੇ ਲੋਕ ਧੱਕੇਸ਼ਾਹੀ ਵਾਲੀ ਸਰਕਾਰ ਤੋਂ ਬੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਲੋਕ ਹੁਣ 2027 ਦੀਆਂ ਚੋਣਾਂ ਦੀ ਉਡੀਕ ਵਿਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਮਾੜੀ ਹੋ ਚੁੱਕੀ ਹੈ ਆਏ ਦਿਨ ਪੰਜਾਬ ਵਿਚ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਪੰਜਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਹੇ ਹਨ ਜਿਸ ਦਾ ਇੱਕੋ ਇੱਕ ਹੱਲ ਹੈ ਕਿ ਪੰਜਾਬ ’ਚੋਂ ਆਪ ਦਾ ਸਿਆਸੀ ਖਾਤਮਾ ਕੀਤਾ ਜਾਵੇ। ਇਸ ਮੌਕੇ ਪੁਹੰਚੇ ਆਪ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਰੋਸ ਕਰ ਰਹੇ ਕਾਂਗਰਸੀ ਆਗੂ ਤੇ ਵਰਕਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਮਾਮਲੇ ਰੱਖੇ ਗਏ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਪਾਰਟੀ ਪ੍ਰਧਾਨ ਦੇ ਧਿਆਨ ਵਿਚ ਲਿਆਦਾ ਜਾਵੇਗਾ। ਇਸ ਮੌਕੇ ਮਹਿਲਾਂ ਕਾਂਗਰਸ ਦੀ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ, ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ,ਬਲਾਕ ਪ੍ਰਧਾਨ ਮੰਗਤ ਮਵੀ, ਅਮਰਜੀਤ ਘੱਗਾ, ਪ੍ਰਵੀਨ ਰਾਜਪੂਤ, ਲਵਲੀ ਸਾਦੜ, ਰਤਨਜੀਤ ਜਾਹਲਾਂ, ਪ੍ਰਭਜੋਤ ਭਿੰਡਰ, ਸੁਨੀਲ ਬੱਬਰ, ਬਲਵੀਰ ਵੜੈਚ, ਜਗਤਾਰ ਬਿਜਲਪੁਰ, ਗੁਰਪ੍ਰੀਤ ਰਾਜਗੜ੍ਹ,ਰਿੰਪੀ ਮੇਨਕਾ ਆਦਿ ਹਾਜ਼ਰ ਸਨ।