- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਇਕਾਈ ਬੌਲਡ਼ ਕਲਾਂ ਦਾ ਗਠਨ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸਨੌਰ ਬਲਾਕ ਅਧੀਨ ਪੈਂਦੇ ਪਿੰਡ ਬੌਲਡ਼ ਕਲਾਂ ਵਿਖੇ ਕਿਸਾਨਾਂ ਦੀ ਮੀਟਿੰਗ ਕਰਕੇ ਪਿੰਡ ਇਕਾਈ ਦਾ ਨਵਾਂ ਗਠਨ ਕੀਤਾ ਗਿਆ। ਮੀਟਿੰਗ ਵਿਚ ਪਿੰਡ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਪਟਿਆਲਾ ਦੀ ਟੀਮ ਜਿਨ੍ਹਾਂ ਚ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਮੇਲ ਸਿੰਘ ਤੂੰਗਾ, ਰਘਬੀਰ ਸਿੰਘ ਡਕਾਲਾ, ਜ਼ਿਲ੍ਹਾ ਆਗੂ ਨਿਸ਼ਾਨ ਸਿੰਘ ਧਰਮੇਡ਼ੀ ਅਤੇ ਜ਼ਿਲ੍ਹਾ ਖ਼ਜ਼ਾਨਚੀ ਲਖਵਿੰਦਰ ਸਿੰਘ ਬਲਬੇਡ਼ਾ ਮੌਜੂਦ ਰਹੇ। ਮੀਟਿੰਗ ਦੌਰਾਨ ਪਿੰਡ ਬੌਲਡ਼ ਕਲਾਂ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਪਰਮਜੀਤ ਸਿੰਘ ਨੂੰ ਪ੍ਰਧਾਨ, ਗੁਰਮੀਤ ਸਿੰਘ ਨੂੰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਨੂੰ ਸਕੱਤਰ ਅਤੇ ਉੱਤਮ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਇਕਾਈ ਦੇ ਮੈਂਬਰਾਂ ਵਜੋਂ ਕਰਮਜੀਤ ਸਿੰਘ, ਬੱਗਾ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ, ਭਰਗਰ ਸਿੰਘ, ਕਰਮ ਸਿੰਘ, ਪਿਆਰਾ ਸਿੰਘ, ਜਗਤਾਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਜ਼ਿਲ੍ਹਾ ਆਗੂਆਂ ਨੇ ਨਵੀਂ ਬਣੀ ਪਿੰਡ ਇਕਾਈ ਦੇ ਅਹੁਦੇਦਾਰਾਂ ਅਤੇ ਸਮੂਹ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਕੇ ਕਿਸਾਨਾਂ ਦੇ ਹੱਕਾਂ ਅਤੇ ਮੰਗਾਂ ਲਈ ਸਾਂਝੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਏਕਤਾ ਹੀ ਆਪਣੇ ਹੱਕਾਂ ਦੀ ਲਡ਼ਾਈ ਨੂੰ ਅੱਗੇ ਵਧਾਉਣ ਦੀ ਤਾਕਤ ਹੈ।