ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਮੁੱਖ ਦਫ਼ਤਰ ਘੇਰਿਆ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾ ਸਮੇਤ ਮੁੱਖ ਦਫ਼ਤਰ ਘੇਰਿਆ
Publish Date: Tue, 04 Aug 2026 06:07 PM (IST)
Updated Date: Wed, 05 Aug 2026 04:05 AM (IST)
ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਦਿੱਤਾ ਸੂਬਾ ਪੱਧਰੀ ਧਰਨਾ, ਬਾਜ਼ਾਰਾਂ ’ਚ ਕੀਤਾ ਰੋਸ ਮਾਰਚ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰੇ ਸਰਕਾਰ : ਕਮੇਟੀ ਆਗੂ ਸਟਾਫ ਰਿਪੋਰਟਰ, •ਪੰਜਾਬੀ ਜਾਗਰਣ•, ਪਟਿਆਲਾ : ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਮੰਗਲਵਾਰ ਨੂੰ ਪਰਿਵਾਰਾਂ ਸਮੇਤ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਸੂਬਾ ਪੱਧਰੀ ਰੋਸ਼ ਧਰਨਾ ਦਿੱਤਾ ਗਿਆ। ਇਸ ਮੌਕੇ ਇਨ੍ਹਾਂ ਦੀ ਹਮਾਇਤ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਵੀ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਧਰਨੇ ’ਚ ਸਮੂਲੀਅਤ ਕੀਤੀ ਗਈ। ਇਸ ਸਮੇਂ ਹਾਜ਼ਰ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਰਾਜੇਸ਼ ਕੁਮਾਰ, ਜਗਸੀਰ ਭੰਗੂ, ਹਰਜੀਤ ਢਿੱਲੋਂ, ਬਲਵਿੰਦਰ ਸੈਣੀ, ਅਮਰਦੀਪ ਚਹਿਲ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ ਸੰਘਰਸ਼ ਦੇ ਦਬਾਅ ਸਦਕਾ ਸਬ-ਕਮੇਟੀ ਪੰਜਾਬ ਸਰਕਾਰ ਅਤੇ ਮੈਨੇਜ਼ਮੈਂਟ ਵੱਲੋਂ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਇਸ਼ਦੇ ਵਿਰੋਧ ’ਚ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਗਿਆਰਵੇਂ ਦਿਨ ਵੀ ਜਾਰੀ ਹੈ ਅਤੇ ਅੱਜ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਬੈਨਰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਧਰਨੇ ਨੂੰ ਬੀਕੇਯੂ ਉਗਰਾਹਾਂ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ,ਟੀ.ਐੱਸ.ਯੂ.(ਭੰਗਲ ਗਰੁੱਪ) ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ, ਪੈਨਸ਼ਨਰਜ਼ ਐਸੋਸੀਏਸ਼ਨ ਤੋਂ ਰਾਜਿੰਦਰ ਕੁਮਾਰ, ਮੀਟਰ ਰੀਡਰ ਠੇਕਾ ਮੁਲਾਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਵੈਦ, ਆਲ ਡਿਪਲੋਮਾ-ਡਿਗਰੀ ਅਪਰੈਂਟਸ਼ਿਪ ਯੂਨੀਅਨ ਤੋਂ ਪ੍ਰਧਾਨ ਗੁਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਪਾਵਰ ਕਾਰਪੋਰੇਸ਼ਨ ਦੇ ਮੁੱਖ ਗੇਟ ਤੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਸ਼ਹਿਰ ਦੇ ਬਜਾਰਾਂ ’ਚ ਹੁੰਦਾ ਹੋਇਆ ਫੁਫਾਰਾ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ।