ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਦੇ ਅੰਤਿਮ ਦਰਸ਼ਨਾਂ ਲਈ ਉਮੜਿਆ ਜਨ ਸੈਲਾਬ, ਪੂਰੇ ਇਲਾਕੇ 'ਚ ਸੋਗ
ਪੂਰੇ ਸ਼ਹਿਰ ਵਿੱਚ ਸੋਗ ਦਾ ਮਾਹੌਲ ਹੈ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਸਕੂਲ ਦੇ ਬੱਚੇ, ਮਾਪੇ ਅਤੇ ਇਲਾਕੇ ਦੇ ਲੋਕਾਂ ਦਾ ਜਨ ਸੈਲਾਬ ਉਮੜਿਆ ਹੋਇਆ ਸੀ। ਪੰਜਾਬੀ ਸਿਨਮੇ ਦੇ ਕਈ ਨਾਮੀ ਕਲਾਕਾਰ ਵੀ ਪਹੁੰਚੇ ਹੋਏ ਸਨ। ਸਵੇਰੇ 11 ਵਜੇ ਤੋਂ ਲੈ ਕੇ 12 ਵਜੇ ਤੱਕ ਉਨ੍ਹਾਂ ਦਾ ਮ੍ਰਿਤਕ ਸਰੀਰ ਆਦਰਸ਼ ਭਵਨ ਸ੍ਰੀ ਚਮਕੌਰ ਸਾਹਿਬ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ
Publish Date: Sat, 06 Jun 2026 12:43 PM (IST)
Updated Date: Sat, 06 Jun 2026 12:49 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਪੰਜਾਬੀ ਸਿਨਮੇ ਦੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਵਰਨ ਸਿੰਘ ਭੰਗੂ ਵੇ ਅੰਤਿਮ ਦਰਸ਼ਨਾਂ ਲਈ ਉਨਾਂ ਦਾ ਮ੍ਰਿਤਕ ਸਰੀਰ ਉਨਾਂ ਦੇ ਵੱਲੋਂ ਬਣਾਏ ਸਕੂਲ ਬੱਸੀ ਗੁਜਰਾਂ ਵਿਖੇ ਦਰਸ਼ਨਾ ਲਈ ਲਿਆਂਦਾ ਗਿਆ ਤੇ ਸਵੇਰੇ 8 ਵਜੇ ਤੋਂ 10 ਵਜੇ ਤੱਕ ਰੱਖਿਆ ਗਿਆ।
ਪੂਰੇ ਸ਼ਹਿਰ ਵਿੱਚ ਸੋਗ ਦਾ ਮਾਹੌਲ ਹੈ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਸਕੂਲ ਦੇ ਬੱਚੇ, ਮਾਪੇ ਅਤੇ ਇਲਾਕੇ ਦੇ ਲੋਕਾਂ ਦਾ ਜਨ ਸੈਲਾਬ ਉਮੜਿਆ ਹੋਇਆ ਸੀ। ਪੰਜਾਬੀ ਸਿਨਮੇ ਦੇ ਕਈ ਨਾਮੀ ਕਲਾਕਾਰ ਵੀ ਪਹੁੰਚੇ ਹੋਏ ਸਨ। ਸਵੇਰੇ 11 ਵਜੇ ਤੋਂ ਲੈ ਕੇ 12 ਵਜੇ ਤੱਕ ਉਨ੍ਹਾਂ ਦਾ ਮ੍ਰਿਤਕ ਸਰੀਰ ਆਦਰਸ਼ ਭਵਨ ਸ੍ਰੀ ਚਮਕੌਰ ਸਾਹਿਬ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ ਅਤੇ ਇਸ ਉਪਰੰਤ ਮੈਡੀਕਲ ਰਿਸਰਚ ਲਈ ਪੀਜੀਆਈ ਚੰਡੀਗੜ੍ਹ ਨੂੰ ਉਨਾਂ ਦੀ ਮ੍ਰਿਤਕ ਦੇਹ ਸੌਂਪ ਦਿੱਤੀ ਜਾਵੇਗੀ।