- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਦੜੌਲੀ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਗੱਡੀ ਵੱਲੋਂ ਓਵਰਟੇਕ ਕਰਦੇ ਸਮੇਂ ਇੱਕ ਮੋਟਰਸਾਈਕਲ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ।

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਦੜੌਲੀ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਗੱਡੀ ਵੱਲੋਂ ਓਵਰਟੇਕ ਕਰਦੇ ਸਮੇਂ ਇੱਕ ਮੋਟਰਸਾਈਕਲ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ 'ਤੇ ਸਵਾਰ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ, ਜਦਕਿ ਮੋਟਰਸਾਈਕਲ ਚਲਾ ਰਹੇ ਵਿਅਕਤੀ ਦਾ ਵਾਲ-ਵਾਲ ਬਚਾਅ ਹੋ ਗਿਆ। ਜ਼ਖ਼ਮੀ ਔਰਤ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਮੌਜੂਦ ਲੋਕਾਂ ਅਤੇ ਪੀੜਤਾਂ ਦੇ ਜਾਣਕਾਰ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੋਕ ਮਜ਼ਦੂਰੀ ਦਾ ਕੰਮ ਕਰਦੇ ਹਨ।
ਉਹ ਅਜੌਲੀ ਤੋਂ ਉੱਪਰ ਦੜੌਲੀ ਵਿਖੇ ਆਪਣੇ ਕੰਮ 'ਤੇ ਜਾ ਰਹੇ ਸਨ। ਇਸੇ ਦੌਰਾਨ ਪਿੱਛੋਂ ਆ ਰਹੀ ਇੱਕ ਗੱਡੀ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਔਰਤ ਦੀ ਪਛਾਣ ਕਾਜਲ ਕੁਮਾਰੀ ਵਜੋਂ ਹੋਈ ਹੈ, ਜਦਕਿ ਉਸਦੇ ਸਾਥੀ ਪ੍ਰਦੀਪ ਠੇਕੇਦਾਰ ਦਾ ਇਸ ਹਾਦਸੇ ਵਿੱਚ ਬਚਾਅ ਹੋ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਦਾ ਨੰਬਰ ਐਚਪੀ 12ਡੀ 5201 ਹੈ, ਜਦਕਿ ਟੱਕਰ ਮਾਰਨ ਵਾਲੀ ਗੱਡੀ ਦਾ ਨੰਬਰ ਐਚਪੀ 19ਡਬਲ ਏ 7531 ਦੱਸਿਆ ਜਾ ਰਿਹਾ ਹੈ।
ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਜ਼ਖ਼ਮੀ ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਬਿਨਾਂ ਦੇਰੀ ਕੀਤੇ ਇੱਕ ਗੱਡੀ ਰਾਹੀਂ ਉਸਨੂੰ ਡਾਕਟਰੀ ਸਹਾਇਤਾ ਲਈ ਹਸਪਤਾਲ ਪਹੁੰਚਾਇਆ ਗਿਆ।