- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਤੇ ਡੀਏਪੀ ਲਈ ਸਰਕਾਰ ਨੂੰ ਕਿਸਾਨਾਂ ਦੀ ਚਿਤਾਵਨੀ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਕਸ਼ਮੀਰ ਸਿੰਘ ਘਰਾਚੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਕਿਸਾਨੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਨੇ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਲ ਹੋਣ ਵਾਲੇ ਕਿਸਾਨ ਸਾਥੀਆਂ ਦਾ ਧੰਨਵਾਦ ਕਰਦਿਆਂ ਮੋਰਚੇ ਦੀ ਜਿੱਤ ਦੀ ਖੁਸ਼ੀ ਵਿੱਚ ਸਮੂਹ ਕਿਸਾਨਾਂ ਨੂੰ ਵਧਾਈ ਦਿੱਤੀ। ਬਲਾਕ ਸਕੱਤਰ ਜਸਵਿੰਦਰ ਸਿੰਘ ਕਪਿਆਲ ਸਮੇਤ ਹੋਰ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦੀ ਸਾਫ਼-ਸਫ਼ਾਈ ਅਤੇ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਅਗੇਤਾ ਝੋਨਾ ਅਤੇ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਆਗੂਆਂ ਨੇ ਕਿਹਾ ਕਿ ਮੀਟਰਾਂ ਦੀ ਰੀਡਿੰਗ ਨਾ ਹੋਣ ਕਾਰਨ ਕਈ ਖਪਤਕਾਰਾਂ ਨੂੰ ਵੱਡੇ ਬਿਜਲੀ ਬਿੱਲ ਆ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਅਗਲੀ ਕਣਕ ਦੀ ਫ਼ਸਲ ਦੀ ਬਿਜਾਈ ਲਈ ਡੀਏਪੀ ਖਾਦ ਦੀ ਲੋੜ ਹੋਵੇਗੀ। ਸਰਕਾਰ ਡੀਏਪੀ ਦਾ ਢੁਕਵਾਂ ਪ੍ਰਬੰਧ ਕਰਕੇ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਖਾਦ ਮੁਹੱਈਆ ਕਰਵਾਏ, ਤਾਂ ਜੋ ਕਣਕ ਦੀ ਬਿਜਾਈ ਪ੍ਰਭਾਵਿਤ ਨਾ ਹੋਵੇ।
ਪਰਾਲੀ ਦੀ ਸਮੱਸਿਆ ਸਬੰਧੀ ਆਗੂਆਂ ਨੇ ਕਿਹਾ ਕਿ ਸਰਕਾਰ ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ ਦਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਉਪਲਬਧ ਕਰਵਾਏ, ਤਾਂ ਜੋ ਪਰਾਲੀ ਦਾ ਯੋਗ ਪ੍ਰਬੰਧ ਕੀਤਾ ਜਾ ਸਕੇ ਅਤੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਸਾਧਨ ਮੁਹੱਈਆ ਨਾ ਕਰਵਾਏ ਗਏ ਤਾਂ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਸਤਿਗੁਰ ਸਿੰਘ, ਜਗਸੀਰ ਸਿੰਘ ਗਿੰਨੀ, ਮੱਖਣ ਸਿੰਘ ਬਾਲਦ ਕਲਾਂ, ਰੋਹੀ ਸਿੰਘ ਸੰਘਰੇੜੀ, ਸੁਖਵਿੰਦਰ ਸਿੰਘ ਕਪਿਆਲ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਅਜਮੇਰ ਸਿੰਘ ਆਲੋਅਰਖ, ਸਿਕੰਦਰ ਸਿੰਘ, ਕਰਮਜੀਤ ਸਿੰਘ, ਅੰਮ੍ਰਿਤ ਸਿੰਘ ਅਕਬਰਪੁਰ, ਤੇਜਵਿੰਦਰ ਸਿੰਘ, ਹਰਦੀਪ ਸਿੰਘ ਬਾਸੀਅਰਖ, ਕੁਲਜੀਤ ਸਿੰਘ ਨਾਗਰਾ, ਹਰਪਾਲ ਸਿੰਘ, ਰਛਪਾਲ ਸਿੰਘ ਭਵਾਨੀਗੜ੍ਹ, ਬਲਕਾਰ ਸਿੰਘ, ਗੁਰਚਰਨ ਸਿੰਘ ਰਾਏਸਿੰਘ ਵਾਲਾ, ਇਕਾਈ ਪ੍ਰਧਾਨ ਅਮਰੀਕ ਸਿੰਘ ਘੜਾਚੋ ਅਤੇ ਯਾਦਵਿੰਦਰ ਸਿੰਘ, ਮੀਤ ਪ੍ਰਧਾਨ ਬਲਾਕ ਭਵਾਨੀਗੜ੍ਹ ਹਾਜ਼ਰ ਸਨ।