- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੇਰੀ ਰਸੋਈ’ ਮੁਹਿੰਮ ਤਹਿਤ ਸਰਪੰਚ ਅਸ਼ਵਨੀ ਕੁਮਾਰ ਦੇਵਗਨ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

- ਹਲਕਾ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਤੂਤ ’ਚ ਜਾਰੀ ਹਨ ਵੱਡੇ ਪੱਧਰ ’ਤੇ ਵਿਕਾਸ ਕਾਰਜ
ਬੱਲੂ ਮਹਿਤਾ, •ਪੰਜਾਬੀ ਜਾਗਰਣ
ਪੱਟੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗ਼ਰੀਬ ਅਤੇ ਪਿੱਛੜੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਤਹਿਤ ਹਲਕਾ ਪੱਟੀ ਦੇ ਵਿਕਾਸ ਨੂੰ ਨਵੀਂ ਗਤੀ ਮਿਲ ਰਹੀ ਹੈ। ਇਸੇ ਲੜੀ ਤਹਿਤ ਪੱਟੀ ਹਲਕੇ ਦੇ ਸਰਹੱਦੀ ਪਿੰਡ ਤੂਤ ਵਿਖੇ ਪੰਜਾਬ ਸਰਕਾਰ ਦੀ ਵੱਕਾਰੀ ‘ਮੇਰੀ ਰਸੋਈ’ ਮੁਹਿੰਮ ਤਹਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪਿੰਡ ਦੇ ਸਰਪੰਚ ਅਸ਼ਵਨੀ ਕੁਮਾਰ ਦੇਵਗਨ ਦੇ ਗ੍ਰਹਿ ਵਿਖੇ ਕਰਵਾਏ ਇਸ ਪ੍ਰੋਗਰਾਮ ਦੌਰਾਨ ਇਲਾਕੇ ਦੇ ਦਰਜਨਾਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਹਾਜਰ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਪੰਚ ਅਸ਼ਵਨੀ ਕੁਮਾਰ ਦੇਵਗਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਮੁਹਿੰਮ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਕ ਵੱਡਾ ਸਹਾਰਾ ਬਣ ਕੇ ਉੱਭਰੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਹਲਕਾ ਪੱਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦਾ ਮੁੱਖ ਮਕਸਦ ਸਮਾਜ ਦੇ ਆਖਰੀ ਨਾਗਰਿਕ ਤਕ ਸਰਕਾਰੀ ਸਹੂਲਤਾਂ ਅਤੇ ਮਦਦ ਪਹੁੰਚਾਉਣਾ ਹੈ।
ਸਰਪੰਚ ਨੇ ਦੁਹਰਾਇਆ ਅਸੀਂ ਇਸ ਮਿਸ਼ਨ ਨੂੰ ਜ਼ਮੀਨੀ ਪੱਧਰ ਤਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਹਲਕੇ ਦੇ ਕਿਸੇ ਵੀ ਪਰਿਵਾਰ ਨੂੰ ਭੁੱਖਾ ਨਾ ਸੌਣਾ ਪਵੇ, ਇਹੀ ਇਸ ਮੁਹਿੰਮ ਦੀ ਸਭ ਤੋਂ ਵੱਡੀ ਕਾਮਯਾਬੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਪਿੰਡ ਤੂਤ ਵਿਚ ਬਿਨ੍ਹਾਂ ਕਿਸੇ ਪੱਖਪਾਤ ਦੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡ ਦੇ ਸਰਵਪੱਖੀ ਵਿਕਾਸ ਲਈ ਗਲੀਆਂ-ਨਾਲੀਆਂ ਪੱਕੀਆਂ ਕਰਨ, ਸਾਫ਼ ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਸਟਰੀਟ ਲਾਈਟਾਂ ਲਗਾਉਣ ਵਰਗੇ ਅਨੇਕਾਂ ਕੰਮ ਜੰਗੀ ਪੱਧਰ ’ਤੇ ਜਾਰੀ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਲੋਕ-ਹਿੱਤ ਯੋਜਨਾਵਾਂ ਦਾ ਲਾਭ ਹਰ ਯੋਗ ਅਤੇ ਹੱਕਦਾਰ ਵਿਅਕਤੀ ਤਕ ਪਹੁੰਚਾਉਣ ਲਈ ਪੰਚਾਇਤ ਦਿਨ-ਰਾਤ ਯਤਨਸ਼ੀਲ ਰਹੇਗੀ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਉਪਰੰਤ ਪਿੰਡ ਦੇ ਲੋੜਵੰਦ ਪਰਿਵਾਰਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਅਤੇ ਪਿੰਡ ਦੀ ਸਮੁੱਚੀ ਪੰਚਾਇਤ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਅਸ਼ਵਨੀ ਕੁਮਾਰ ਦੇਵਗਨ ਦੇ ਨਾਲ ਸੈਕਟਰੀ ਤਿਲਕਰਾਜ ਸ਼ਰਮਾ, ਪੰਚਾਇਤ ਮੈਂਬਰ ਤਰਸੇਮ ਸਿੰਘ, ਮੈਂਬਰ ਕੁਲਜੀਤ ਸਿੰਘ, ਮੈਂਬਰ ਗੁਰਵਿੰਦਰਪਾਲ, ਮੈਂਬਰ ਪਵਨਦੀਪ ਦੇਵਗਨ, ਮੈਂਬਰ ਦਿਲਬਾਗ ਸਿੰਘ, ਮੈਂਬਰ ਲਖਬੀਰ ਸਿੰਘ, ਮੈਂਬਰ ਹਰੀਸ਼ ਦੇਵਗਨ ਤੋਂ ਇਲਾਵਾ ਮੋਹਤਬਰ ਆਗੂ ਦਲਜੀਤ ਸਿੰਘ, ਚਮਕੌਰ ਸਿੰਘ ਅਤੇ ਗੁਰਸੇਵਕ ਸਿੰਘ ਬਲਾਕ ਸੰਮਤੀ ਮੈਂਬਰ ਪੱਟੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਸੇਵਾ ਨਿਭਾਈ।