ਜੱਸਾ ਪੱਟੀ ਨੂੰ ਟਿਕਟ ਮਿਲਣ ’ਤੇ ਕੌਂਸਲਰਾਂ, ਪੰਚਾਂ ਤੇ ਸਰਪੰਚਾਂ ਨੇ ਕੀਤਾ ਸਨਮਾਨਿਤ ਜੱਸਾ ਪੱਟੀ ਨੂੰ ਟਿਕਟ ਮਿਲਣ ’ਤੇ ਕੌਂਸਲਰਾਂ, ਪੰਚਾਂ ਤੇ ਸਰਪੰਚਾਂ ਨੇ ਕੀਤਾ ਸਨਮਾਨਿਤ
Publish Date: Fri, 13 Nov 2026 05:07 PM (IST)
Updated Date: Fri, 13 Nov 2026 05:09 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਤੋਂ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੂੰ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਹੈ। ਇਸੇ ਸਬੰਧ ’ਚ ਪੱਟੀ ਹਲਕੇ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ, ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਵੱਲੋਂ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਟਿਕਟ ਮਿਲਣ ਦੀ ਵਧਾਈ ਦਿੱਤੀ ਗਈ। ਇਸ ਮੌਕੇ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ, ਜਿਸ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਸਨਮਾਨ ਕਰਨ ਪਹੁੰਚੇ ਸਮੂਹ ਕੌਂਸਲਰਾਂ, ਪੰਚਾਂ, ਸਰਪੰਚਾਂ ਅਤੇ ਪਾਰਟੀ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪੱਟੀ ਹਲਕੇ ਦੇ ਹਰ ਪਿੰਡ ਅਤੇ ਹਰ ਵਾਰਡ ਦੇ ਲੋਕਾਂ ਨਾਲ ਰਾਬਤਾ ਕਾਇਮ ਰੱਖ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਦਾ ਮਕਸਦ ਹਲਕੇ ਦੇ ਵਿਕਾਸ, ਸਿੱਖਿਆ, ਸਿਹਤ ਸਹੂਲਤਾਂ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਰਹੇਗਾ। ਇਸ ਮੌਕੇ ਹਰਜਿੰਦਰ ਸਿੰਘ ਪੱਪੂ ਸ਼ਰਾਫ਼, ਸੁਰਜੀਤ ਸਿੰਘ ਕੌਂਸਲਰ, ਸੁਖਨਿੰਦਰ ਸਿੰਘ ਸੇਖੋਂ ਕੌਂਸਲਰ, ਕੰਵਲਪ੍ਰੀਤ ਸਿੰਘ ਗਿੱਲ, ਕੈਪਟਨ ਹਰਦੇਵ ਸਿੰਘ ਪੱਟੀ, ਸੂਰਜ ਪ੍ਰਕਾਸ਼, ਰਾਜਪ੍ਰੀਤ ਸਿੰਘ ਸੱਗੂ ਕੌਂਸਲਰ, ਮੁਖਤਿਆਰ ਸਿੰਘ ਪ੍ਰਧਾਨ, ਦਿਵਾਆਸੂ ਤੇਜ਼ੀ, ਅਮਨਦੀਪ ਸਿੰਘ ਸ਼ਾਹ ਸਰਪੰਚ ਕੈਰੋਂ, ਪਵਨ ਕੁਮਾਰ ਪੱਟੀ, ਬਲਜਿੰਦਰ ਸਿੰਘ ਮਲਹਾਰ, ਰਾਹੁਲ ਪ੍ਰਧਾਨ, ਗੁਰਮੀਤ ਸਿੰਘ ਸਰਪੰਚ ਸ਼ਕਰੀ, ਅਮਰਪ੍ਰੀਤ ਸਿੰਘ ਲਾਲੀ ਵਿਰਕ, ਬਲਵਿੰਦਰ ਸਿੰਘ ਖਹਿਰਾ ਚੂਸਲੇਵੜ ਅਤੇ ਰਾਜਬੀਰ ਸਿੰਘ ਖਹਿਰਾ ਸਰਪੰਚ ਚੂਸਲੇਵੜ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।