ਤਰਨਤਾਰਨ ਦੇ ਪਿੰਡ ਢੋਟੀਆਂ ਨੇੜੇ ਟਿੱਪਰ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ, ਹਸਪਤਾਲ ’ਚ ਮੌਤ
ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਡੁੱਗਰੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੇ ਪਿਤਾ ਕਾਬਲ ਸਿੰਘ ਏਟੀਐੱਮ ਵਿੱਚੋਂ ਪੈਸੇ ਕਢਵਾਉਣ ਲਈ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ02 ਏਐੱਮ 7995 ’ਤੇ ਸਵਾਰ ਹੋ ਕੇ ਬੱਸ ਅੱਡਾ ਢੋਟੀਆਂ ਗਏ ਸੀ।
Publish Date: Sat, 06 Jun 2026 11:41 AM (IST)
Updated Date: Sat, 06 Jun 2026 11:43 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਦੇ ਪਿੰਡ ਢੋਟੀਆਂ ਕੋਲ ਟਿੱਪਰ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਗੰਭੀਰ ਹਾਲਤ ਵਿਚ ਉਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਦਮ ਤੋੜ ਦਿੱਤਾ। ਉੱਧਰ ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਡੁੱਗਰੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੇ ਪਿਤਾ ਕਾਬਲ ਸਿੰਘ ਏਟੀਐੱਮ ਵਿੱਚੋਂ ਪੈਸੇ ਕਢਵਾਉਣ ਲਈ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ02 ਏਐੱਮ 7995 ’ਤੇ ਸਵਾਰ ਹੋ ਕੇ ਬੱਸ ਅੱਡਾ ਢੋਟੀਆਂ ਗਏ ਸੀ। ਜਦੋਂ ਉਹ ਸਟੇਟ ਬੈਂਕ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰੇਹ ਤੇਜ਼ ਰਫ਼ਤਾਰ ਟਿੱਪਰ ਨੰਬਰ ਐੱਚਆਰ46 ਐੱਫ 7517 ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਉਨ੍ਹਾਂ ਦੇ ਪਿਤਾ ਕਾਬਲ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਤਰਨਤਾਰਨ ਦੇ ਹਸਪਾਤਲ ਵਿਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਦੋਂਕਿ ਟਿੱਪਰ ਸਮੇਤ ਉਸਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉੱਧਰ ਇਲਾਕੇ ਨਾਲ ਸਬੰਧਤ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਟਿੱਪਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।