- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਐੱਸਪੀ ਡੀ ਰਿਪੁਤਾਪਨ ਸਿੰਘ ਅਤੇ ਡੀਐੱਸਪੀ ਡੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ।

ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਨੇ ਸਰਹੱਦੀ ਖੇਤਰ ’ਚ ਪਾਕਿਸਤਾਨੋਂ ਮੰਗਵਾਏ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਡ੍ਰੋਨ ਰਾਹੀਂ ਮੰਗਵਾਏ ਗਏ ਆਧੁਨਿਕ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਇਹ ਹਥਿਆਰ ਪੰਜਾਬ ਵਿਚ ਸਰਗਰਮ ਗੈਂਗਸਟਰਾਂ ਵੱਲੋਂ ਟਾਰਗੇਟ ਕਿਲਿੰਗ ਅਤੇ ਹੋਰ ਅਪਰਾਧਿਕ ਵਾਰਦਾਤਾਂ ਲਈ ਵਰਤੇ ਜਾਣ ਦੀ ਸੰਭਾਵਨਾ ਸੀ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਐੱਸਪੀ ਡੀ ਰਿਪੁਤਾਪਨ ਸਿੰਘ ਅਤੇ ਡੀਐੱਸਪੀ ਡੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ।
ਬੁੱਧਵਾਰ ਨੂੰ ਪੱਤਰਕਾਰ ਵਾਰਤਾ ਦੌਰਾਨ ਐੱਸਐੱਸਪੀ ਲਾਂਬਾ ਨੇ ਦੱਸਿਆ ਕਿ ਪੁਲਿਸ ਦੇ ਹੱਥ ਖੁਫੀਆ ਸੂਚਨਾ ਲੱਗੀ ਸੀ ਕਿ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਸਰਹੱਦ ਪਾਰੋਂ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦਾ ਹੈ।
In a major breakthrough, @TarnTaranPolice, in a joint operation with BSF Punjab, seizes one MP-09 rifle and seven sophisticated pistols (4 Glock, 2 Zigana & 1 Beretta) and apprehends one accused.
Preliminary investigation reveals that the recovered arms consignment was sent by… pic.twitter.com/L313OZ1D3S
— DGP Punjab Police (@DGPPunjabPolice) August 5, 2026
ਇਸ ਸੂਚਨਾ ਦੇ ਆਧਾਰ ’ਤੇ ਥਾਣਾ ਖਾਲੜਾ ਵਿਖੇ ਮੁਕੱਦਮਾ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਜਿਸ ਤੋਂ ਬਾਅਦ ਤਰਨਤਾਰਨ ਪੁਲਿਸ ਤੇ ਬੀਐੱਸਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਤਾਂ ਉੱਥੋਂ ਇਕ ਐੱਮਪੀ-9 ਗੰਨ, ਸੱਤ ਵਿਦੇਸ਼ੀ ਪਿਸਤੌਲ ਤੇ ਵੱਡੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ ਕੀਤਾ ਗਿਆ। ਬਰਾਮਦ ਹਥਿਆਰਾਂ ਵਿਚ ਇਕ ਬਰੇਟਾ 30 ਬੋਰ ਪਿਸਤੌਲ, ਚਾਰ ਗਲੌਕ 9 ਐੱਮਐੱਮ ਪਿਸਤੌਲ, ਦੋ ਜ਼ਿਗਾਨਾ 30 ਬੋਰ ਪਿਸਤੌਲ, ਇਕ ਐੱਮਪੀ-9 ਡਰੈਗਨ ਗੰਨ, ਉਨ੍ਹਾਂ ਦੇ ਮੈਗਜ਼ੀਨ ਅਤੇ 30 ਬੋਰ ਦੇ 89 ਕਾਰਤੂਸ ਸ਼ਾਮਲ ਹਨ।