ਪਾਕਿਸਤਾਨ ਤੋਂ ਮੰਦਭਾਗੀ ਖ਼ਬਰ : ਗਿਲਗਿਤ-ਬਾਲਟਿਸਤਾਨ 'ਚ ਯਾਤਰੀਆਂ ਨਾਲ ਭਰੀ ਵੈਨ ਡੂੰਘੀ ਨਦੀ 'ਚ ਡਿੱਗੀ, 11 ਦੀ ਮੌਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਦੇ ਗਿਲਗਿਤ-ਬਾਲਟਿਸਤਾਨ ਇਲਾਕੇ ਵਿੱਚ ਇੱਕ ਯਾਤਰੀ ਵੈਨ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ‘ਡਾਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸ਼ਾਮ ਉਸ ਸਮੇਂ ਵਾਪਰਿਆ, ਜਦੋਂ ਵੈਨ ਗਿਲਗਿਤ ਤੋਂ ਘਿਜ਼ਰ ਜ਼ਿਲ੍ਹੇ ਦੀ ਯਾਸੀਨ ਘਾਟੀ ਵੱਲ ਜਾ ਰਹੀ ਸੀ।
Publish Date: Fri, 13 Nov 2026 11:54 AM (IST)
Updated Date: Fri, 13 Nov 2026 11:55 AM (IST)
ਡਿਜੀਟਲ ਡੈਸਕ, ਇਸਲਾਮਾਬਾਦ - ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਦੇ ਗਿਲਗਿਤ-ਬਾਲਟਿਸਤਾਨ ਇਲਾਕੇ ਵਿੱਚ ਇੱਕ ਯਾਤਰੀ ਵੈਨ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ‘ਡਾਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸ਼ਾਮ ਉਸ ਸਮੇਂ ਵਾਪਰਿਆ, ਜਦੋਂ ਵੈਨ ਗਿਲਗਿਤ ਤੋਂ ਘਿਜ਼ਰ ਜ਼ਿਲ੍ਹੇ ਦੀ ਯਾਸੀਨ ਘਾਟੀ ਵੱਲ ਜਾ ਰਹੀ ਸੀ। ਮੋਰਕਾਹ ਪੁਲ ਨੇੜੇ ਡਰਾਈਵਰ ਦਾ ਵਾਹਨ ਤੋਂ ਕੰਟਰੋਲ ਖੋਹ ਗਿਆ, ਜਿਸ ਕਾਰਨ ਵੈਨ ਯਾਸੀਨ ਨਦੀ ਵਿੱਚ ਜਾ ਡਿੱਗੀ।
ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਬਚਾਅ ਟੀਮਾਂ ਨੇ 10 ਯਾਤਰੀਆਂ ਦੀਆਂ ਲਾਸ਼ਾਂ ਬਾਹਰ ਕੱਢੀਆਂ, ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਤਿੰਨ ਜ਼ਖ਼ਮੀ ਯਾਤਰੀਆਂ ਨੂੰ ਬਚਾਇਆ ਗਿਆ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸੀ। ਉਨ੍ਹਾਂ ਨੂੰ ਇਲਾਜ ਲਈ ਗੁਪਿਸ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਬਾਅਦ ਵਿੱਚ ਬੱਚੇ ਦੀ ਵੀ ਸੱਟਾਂ ਕਾਰਨ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 11 ਹੋ ਗਈ।
ਮ੍ਰਿਤਕ ਅਤੇ ਜ਼ਖ਼ਮੀ ਲੋਕ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਦੀ ਯਾਸੀਨ ਘਾਟੀ ਦੇ ਰਹਿਣ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਹਾਦਸੇ ਵਾਲੇ ਇਲਾਕੇ ਵਿੱਚ ਪਹਿਲਾਂ ਵੀ ਵਾਪਰ ਚੁੱਕੇ ਹਨ ਹਾਦਸੇ
ਇਸ ਇਲਾਕੇ ਵਿੱਚ ਸੜਕ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ। ‘ਡਾਨ’ ਮੁਤਾਬਕ, ਪਿਛਲੇ ਹਫ਼ਤੇ ਗਿਲਗਿਤ ਤੋਂ ਇਸਲਾਮਾਬਾਦ ਜਾ ਰਹੀ ਇੱਕ ਯਾਤਰੀ ਬੱਸ ਹਜ਼ਾਰਾ ਮੋਟਰਵੇਅ ’ਤੇ ਹਵੇਲੀਆਂ ਇੰਟਰਚੇਂਜ ਨੇੜੇ ਇੱਕ ਡੰਪਰ ਟਰੱਕ ਨਾਲ ਟਕਰਾ ਗਈ ਸੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 30 ਹੋਰ ਜ਼ਖ਼ਮੀ ਹੋ ਗਏ ਸਨ।